ਸ੍ਰੀਨਗਰ: ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਸੋਪੋਰ ਦੇ ਮਾਡਲ ਟਾਊਨ ਵਿੱਚ ਅੱਤਵਾਦੀਆਂ ਨੇ ਸੀਆਰਪੀਐਫ ਦੀ ਇੱਕ ਪੈਟਰੋਲਿੰਗ ਪਾਰਟੀ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀਆਰਪੀਐਫ ਦਾ ਇੱਕ ਜਵਾਨ ਸ਼ਹੀਦ, ਇੱਕ ਨਾਗਰਿਕ ਦੀ ਮੌਤ ਤੇ 3 ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ।
ਜੰਮੂ ਕਸ਼ਮੀਰ: ਸੋਪੋਰ 'ਚ ਪੈਟਰੋਲਿੰਗ ਪਾਰਟੀ 'ਤੇ ਹਮਲਾ, ਜਵਾਨ ਸ਼ਹੀਦ, 1 ਨਾਗਰਿਕ ਦੀ ਮੌਤ - sopore militant attack
ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਸੀਆਰਪੀਐਫ ਦੀ ਗਸ਼ਤ ਕਰ ਰਹੀ ਪੈਟਰੋਲਿੰਗ ਪਾਰਟੀ ਉੱਤੇ ਸ਼ੱਕੀ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕੁਝ ਜਵਾਨ ਅਤੇ ਇਕ ਨਾਗਰਿਕ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸੀਆਰਪੀਐਫ ਵੱਲੋਂ ਜਾਰੀ ਬਿਆਨ ਅਨੁਸਾਰ ਸੋਪੋਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ ਚਾਰ ਜਵਾਨ ਅਤੇ ਇੱਕ ਨਾਗਰਿਕ ਜ਼ਖ਼ਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਲਾਕੇ ਦੀ ਘੇਰਾਬੰਦੀ ਕਰਕੇ ਸਘਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਵਿੱਚ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤ੍ਰਾਲ ਵਿੱਚ ਹੋ ਰਹੀ ਮੁੱਠਭੇੜ ਮੰਗਲਵਾਰ ਦੇਰ ਰਾਤ ਸ਼ੁਰੂ ਹੋਈ ਹੈ ਜੋ ਪਿਛਲੇ 8 ਘੰਟੇ ਤੋਂ ਲਗਾਤਾਰ ਜਾਰੀ ਹੈ।