ਨਵੀਂ ਦਿੱਲੀ: ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ 'ਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਲਾਸ਼ ਪੀਜੀਆਈ ਰੋਹਤਕ ਵਿਖੇ ਰੱਖੀ ਗਈ ਹੈ। ਬੀਕੇਯੂ (ਉਗਰਾਹਾਂ) ਦੇ ਆਗੂ ਬਿੰਦਰ ਸਿੰਘ ਨੇ ਫੋਨ 'ਤੇ ਦੱਸਿਆ ਕਿ ਜਥੇਬੰਦੀ ਦੇ ਉਕਤ ਕਿਸਾਨ ਨੂੰ ਜਥੇਬੰਦੀ ਨੇ ਸ਼ਹੀਦ ਐਲਾਨਦਿਆਂ ਸਰਕਾਰ ਤੋਂ 10 ਲੱਖ ਮੁਆਵਜ਼ੇ ਅਤੇ ਪਰਿਵਾਰਿਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਕਿਸਾਨੀ ਸੰਘਰਸ਼: ਹੱਕਾਂ ਲਈ ਲੜਦੇ ਇੱਕ ਹੋਰ ਕਿਸਾਨ ਦੀ ਮੌਤ - ਕਿਸਾਨ ਗੁਰਜੰਟ ਸਿੰਘ
ਖੇਤਾ ਕਾਨੂੰਨਾਂ ਦੇ ਵਿਰੋਧ ਅਤੇ ਆਪਣੇ ਹੱਕਾਂ ਲਈ ਲੜਦੇ ਪੰਜਾਬ ਦੇ 4 ਕਿਸਾਨ ਸ਼ਹੀਦ ਹੋ ਗਏ ਹਨ। ਬੀਤੀ ਬੁੱਧਵਾਰ ਦੇਰ ਸ਼ਾਮ ਕਿਸਾਨ ਗੁਰਜੰਟ ਸਿੰਘ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਕਿਸਾਨ ਗੁਰਜੰਟ ਸਿੰਘ
ਦੱਸਣਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਕੁੱਲ 4 ਕਿਸਾਨਾਂ ਦੀ ਮੋਤ ਹੋ ਚੁੱਕੀ ਹੈ। ਇਸ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਡਟੇ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਇੱਥੋਂ ਹੱਟਣ ਦੀ ਗੱਲ ਕਹਿ ਰਹੇ ਹਨ।
ਇਸ ਤੋਂ ਪਹਿਲਾਂ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਗੁਰਭਸ਼ਨ ਸਿੰਘ ਦੀ ਮੌਤ ਹੋਈ ਸੀ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਕਿਸਾਨ ਦੀ ਬੀਤੀ 1 ਦਸੰਬਰ ਨੂੰ ਸ਼ਾਮ ਕਰੀਬ 4 ਵਜੇ ਦਿੱਲੀ ਤੋਂ ਵਾਪਸ ਆਉਣ ਸਮੇਂ ਵਾਪਰੇ ਇੱਕ ਸੜਕ ਹਾਦਸੇ ਚ ਮੌਤ ਹੋ ਗਈ।