ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ - ਸੁਰੱਖਿਆ ਦਸਤਾ

ਮਾਰੇ ਗਏ ਚਾਰ ਅੱਤਵਾਦੀਆਂ 'ਚ ਜੰਮੂ ਕਸ਼ਮੀਰ ਪੁਲਿਸ ਦੇ ਦੋ ਸਪੈਸ਼ਲ ਪੁਲਿਸ ਅਫਸਰ ਸ਼ਾਮਲ ਸਨ। ਸੁਰੱਖਿਆ ਬਲਾਂ ਨੇ 3 ਏਕੇ ਰਾਈਫਲਾਂ ਕੀਤੀਆਂ ਬਰਾਮਦ

ਸੁਰੱਖਿਆ ਬਲ

By

Published : Jun 7, 2019, 11:06 AM IST

ਸ੍ਰੀਨਗਰ: ਪੁਲਵਾਮਾ ਜ਼ਿਲੇ ਦੇ ਲਸਸੀਪੋਰਾ 'ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਦਸਤਿਆਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿਤਾ ਹੈ। ਮੁਕਾਬਲੇ ਦੇ ਸਥਾਨ ਤੋਂ ਵੱਡੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਨੇ 3 ਏਕੇ ਰਾਈਫਲਾਂ ਵੀ ਬਰਾਮਦ ਕੀਤੀਆਂ ਹਨ।

ਚਾਰ ਮਾਰੇ ਗਏ ਅੱਤਵਾਦੀਆਂ 'ਚ ਦੋ ਜੰਮੂ ਕਸ਼ਮੀਰ ਪੁਲਿਸ ਦੇ ਸਪੈਸ਼ਲ ਪੁਲਿਸ ਅਫਸਰ ਹਨ। ਦੋਵੇਂ ਅਫਸਰ ਵੀਰਵਾਰ ਸ਼ਾਮੀ ਸਰਵਿਸ ਰਾਈਫਲ ਲੈ ਕੇ ਫਰਾਰ ਹੋਏ ਸਨ। ਇਹ ਮੁਕਾਬਲਾ 18 ਘੰਟਿਆਂ ਬਾਅਦ ਖ਼ਤਮ ਹੋਇਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੰਜਰਾਂ 'ਚ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਸ਼ੁਰੂ ਹੋਈ ਇਹ ਮੁਹਿੰਮ ਖ਼ਤਮ ਹੋ ਗਈ ਹੈ। ਅਧਿਕਾਰੀ ਨੇ ਅੱਗੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਪਹਿਲਾ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਠਭੇੜ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ABOUT THE AUTHOR

...view details