ਜੀਂਦ: ਖੇਤੀ ਕਾਨੂੰਨ ਹਰਿਆਣਾ ਸਰਕਾਰ ਦੀ ਰੀਡ ਦੀ ਹੱਡੀ ਬਣਦਾ ਜਾ ਰਿਹਾ ਹੈ। ਜਿੱਥੇ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਹਰਿਆਣਾ ਵਿੱਚ ਵੀ ਖੁਲ੍ਹ ਕੇ ਇਸ ਦਾ ਵਿਰੋਧ ਹੋ ਰਿਹਾ ਹੈ। ਬੀਤੇ ਦਿਨੀਂ ਜੀਂਦ ਵਿੱਚ ਹਰਿਆਣਾ ਦੀਆਂ ਵੱਖ-ਵੱਖ ਖਾਪਾਂ ਦੀ ਮੀਟਿੰਗ ਹੋਈ ਜਿਸ ਵਿੱਚ 40 ਤੋਂ ਵੱਧ ਖਾਪਾਂ ਨੇ ਵੱਡਾ ਫੈਸਲਾ ਲਿਆ ਹੈ।
ਖਾਪ ਪੰਚਾਇਤਾਂ ਦੀ ਹਰਿਆਣਾ ਸਰਕਾਰ ਖਿਲਾਫ ਸਰਜੀਕਲ ਸਟ੍ਰਾਇਕ, ਲਿਆ ਵੱਡਾ ਫੈਸਲਾ - 40 Khaps of Haryana meet
ਬੀਤੇ ਦਿਨੀਂ ਜੀਂਦ ਵਿੱਚ ਹਰਿਆਣਾ ਦੀਆਂ ਵੱਖ-ਵੱਖ ਖਾਪਾਂ ਦੀ ਮੀਟਿੰਗ ਹੋਈ ਜਿਸ ਵਿੱਚ 40 ਤੋਂ ਵੱਧ ਖਾਪਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਖਾਪਾਂ ਨੇ ਵੱਡਾ ਫੈਸਲਾ ਲਿਆ ਹੈ।
ਫ਼ੋਟੋ
ਖਾਪਾਂ ਨੇ ਫੈਸਲਾ ਲਿਆ ਕਿ ਹਰਿਆਣਾ ਦੇ ਜਿੰਨੇ ਵੀ ਕਿਸਾਨਾਂ ਦੇ ਪੁੱਤਰ ਵਿਧਾਇਕ ਬਣੇ ਹਨ ਉਨ੍ਹਾਂ ਨਾਲ ਵੀ ਮੁਲਾਕਾਤ ਕਰਕੇ ਅਪੀਲ ਕੀਤੀ ਜਾਵੇਗੀ ਕਿ ਉਹ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲੈਣ। ਇਸ ਲਈ ਇੱਕ ਕਮੇਟੀ ਵੀ ਬਣਾਈ ਜਾਵੇਗੀ ਜੋ ਵਿਧਾਇਕਾਂ ਦੇ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਹੀ ਖਾਪਾਂ ਨੇ ਫੈਸਲਾ ਕੀਤਾ ਹੈ ਕਿ ਸਾਰੀਆਂ ਖਾਪਾਂ ਆਪਣੇ-ਆਪਣੇ ਪੱਧਰ ਉੱਤੇ ਯਤਨ ਕਰਨ ਅਤੇ ਵੱਡੀ ਤੋਂ ਵੱਡੀ ਗਿਣਤੀ ਵਿੱਚ ਦਿੱਲੀ ਨੂੰ ਕੂਚ ਕਰਨ।