ਬਾਲਾਸੌਰ: ਓੜੀਸ਼ਾ ਦੇ ਲਕਸ਼ਮਨਾਥ ਟੋਲ ਫਾਟਕ ਨੇੜੇ ਵੀਰਵਾਰ ਨੂੰ ਰਾਸ਼ਟਰੀ ਰਾਜ ਮਾਰਗ 60 'ਤੇ ਕੇਰਲ ਤੋਂ ਪੱਛਮੀ ਬੰਗਾਲ ਜਾ ਰਹੀ ਇੱਕ ਬੱਸ ਦੇ ਪਲਟ ਜਾਣ ਕਾਰਨ 40 ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਕਰਮੀ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਓੜੀਸ਼ਾ: ਬੱਸ ਪਲਟਣ ਕਾਰਨ 40 ਪ੍ਰਵਾਸੀ ਮਜ਼ਦੂਰ ਜ਼ਖ਼ਮੀ - 40 ਪ੍ਰਵਾਸੀ ਮਜ਼ਦੂਰ ਜ਼ਖ਼ਮੀ
ਰਾਸ਼ਟਰੀ ਰਾਜ ਮਾਰਗ 60 'ਤੇ ਕੇਰਲ ਤੋਂ ਪੱਛਮੀ ਬੰਗਾਲ ਜਾ ਰਹੀ ਇੱਕ ਬੱਸ ਦੇ ਓੜੀਸ਼ਾ ਦੇ ਲਕਸ਼ਮਨਾਥ ਟੋਲ ਫਾਟਕ ਨੇੜੇ ਪਲਟ ਜਾਣ ਕਾਰਨ 40 ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਹਨ।
ਓੜੀਸ਼ਾ: ਬੱਸ ਪਲਟਣ ਕਾਰਨ 40 ਪ੍ਰਵਾਸੀ ਮਜ਼ਦੂਰ ਜ਼ਖ਼ਮੀ
ਜ਼ਖਮੀ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਜਲੇਸ਼ਵਰ ਕਮਿਊਨਿਟੀ ਸਿਹਤ ਕੇਂਦਰ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ। ਪੱਛਮੀ ਬੰਗਾਲ ਦੇ ਬਰਧਮਾਨ ਜ਼ਿਲ੍ਹੇ ਦੇ 30 ਅਤੇ ਬੀਰਭੂਮ ਜ਼ਿਲ੍ਹੇ ਦੇ ਦੱਸ ਲੋਕ, ਕੇਰਲ ਦੇ ਮਲਿਆਲਮਪੁਰ ਤੋਂ ਆਪਣੇ ਜੱਦੀ ਸਥਾਨਾਂ ਨੂੰ ਜਾ ਰਹੇ ਸਨ, ਜਦੋਂ ਇਹ ਹਾਦਸਾ ਹੋਇਆ। ਪੁਲਿਸ ਨੇ ਦੱਸਿਆ ਕਿ ਇੱਕ ਹੋਰ ਬੱਸ ਰਾਹੀਂ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ 'ਤੇ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ।