ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 857 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 42 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 18 ਹਜ਼ਾਰ ਤੋਂ ਪਾਰ ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 857 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 42 ਮੌਤਾਂ - ਪੰਜਾਬ ਕੋਰੋਨਾ ਦੇ ਮਾਮਲੇ
ਸੂਬੇ ਵਿੱਚ 857 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 42 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 18 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3603 ਤੱਕ ਪਹੁੰਚ ਗਿਆ ਹੈ।
ਪਿਛਲੇ 24 ਘੰਟਿਆਂ 'ਚ 857 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 42 ਮੌਤਾਂ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,18,157 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3603 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,18,157 ਮਰੀਜ਼ਾਂ ਵਿੱਚੋਂ 1,00,977 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 13,577 ਐਕਟਿਵ ਮਾਮਲੇ ਹਨ।