ਪੰਜਾਬ

punjab

ETV Bharat / bharat

ਕੋਵਿਡ-19: ਪਿਛਲੇ 24 ਘੰਟਿਆਂ 'ਚ 437 ਨਵੇਂ ਮਾਮਲੇ, 58 ਮੌਤਾਂ - ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ

ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਬੁੱਧਵਾਰ ਦੇਰ ਰਾਤ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਨਵੇਂ ਅੰਕੜੇ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ ਦੇ 437 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ।

daeth toll in india with corona
ਫੋਟੋ

By

Published : Apr 2, 2020, 9:13 AM IST

Updated : Apr 2, 2020, 9:24 AM IST

ਨਵੀਂ ਦਿੱਲੀ: ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਬੁੱਧਵਾਰ ਦੇਰ ਰਾਤ ਕੋਰੋਨਾਵਾਇਰਸ ਨਾਲ ਪੀੜਤਾਂ ਦੇ ਨਵੇਂ ਅੰਕੜੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੋਵਿਡ-19 ਪੀੜਤਾਂ ਦੀ ਗਿਣਤੀ 1,998 ਹੋ ਗਈ ਹੈ।

ਸਿਹਤ ਮੰਤਰਾਲੇ ਨੇ ਕਿਹਾ ਕਿ ਉਪਰੋਕਤ ਅੰਕੜਿਆਂ ਵਿੱਚ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ 58 ਮੌਤਾਂ ਸ਼ਾਮਲ ਹਨ। ਇਸ ਤੋਂ ਇਲਾਵਾਂ 144 ਮਰੀਜ਼ਾਂ ਨੂੰ ਠੀਕ ਕੀਤਾ ਗਿਆ ਹੈ ਅਤੇ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 437 ਨਵੇਂ ਮਾਮਲੇ ਕੋਰੋਨਾ ਵਾਇਰਸ ਪੀੜਤਾਂ ਦੇ ਆ ਚੁੱਕੇ ਹਨ, ਜੋ ਕਿ ਹੁਣ ਤੱਕ ਦੀ ਸੱਭ ਤੋਂ ਵੱਡੀ ਗਿਣਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਅੱਜ ਪੰਜਵੀਂ ਮੌਤ ਹੋ ਚੁੱਕੀ ਹੈ। ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਵੀ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਬੀਤੇ ਦਿਨ ਬੁੱਧਵਾਰ ਨੂੰ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਦੇ ਨਾਲ ਹੀ ਕੋਰੋਨਾ ਨਾਲ ਪੀੜਤਾਂ ਦੀ ਗਿਣਤੀ ਪੰਜਾਬ ਵਿੱਚ 46 ਤੋਂ ਪਾਰ ਕਰ ਗਈ ਹੈ।

ਇਹ ਵੀ ਪੜ੍ਹੋ: ਮੁੰਬਈ: ਏਸ਼ੀਆ ਦੀ ਸਭ ਤੋਂ ਵੱਡੀ ਝੁੱਗੀ ਧਾਰਾਵੀ 'ਚ ਮਿਲੇ ਕੋਰੋਨਾ ਵਾਇਰਸ ਮਰੀਜ਼ ਦੀ ਹੋਈ ਮੌਤ

Last Updated : Apr 2, 2020, 9:24 AM IST

ABOUT THE AUTHOR

...view details