ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਦੇ ਕਰੀਬ ਪੁਹੰਚ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 26,917 ਹੋ ਗਈ ਹੈ। ਇਸ ਘਾਤਕ ਵਾਇਰਸ ਕਾਰਨ ਹੁਣ ਤੱਕ 826 ਲੋਕਾਂ ਦੀ ਮੌਤ ਵੀ ਹੋਈ ਹੈ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ 26,917 ਲੋਕਾਂ ਵਿੱਚੋਂ 5914 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1975 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 47 ਲੋਕਾਂ ਦੀ ਮੌਤ ਹੋਈ ਹੈ।