ਪੰਜਾਬ

punjab

ETV Bharat / bharat

ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 48,513 ਨਵੇਂ ਮਾਮਲੇ ਆਏ ਸਾਹਮਣੇ, 768 ਦੀ ਹੋਈ ਮੌਤ - ਕੋਰੋਨਾ ਵਾਇਰਸ

ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 15,31,669 ਹੋ ਗਏ ਹਨ ਜਦ ਕਿ ਮਰਨ ਵਾਲਿਆਂ ਦੀ ਗਿਣਤੀ 34,193 ਹੋ ਗਈ ਹੈ।

ਫ਼ੋਟੋ।
ਫ਼ੋਟੋ।

By

Published : Jul 30, 2020, 6:45 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 48,513 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 768 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 15,31,669 ਹੋ ਗਏ ਹਨ ਜਦ ਕਿ ਮਰਨ ਵਾਲਿਆਂ ਦੀ ਗਿਣਤੀ 34,193 ਹੋ ਗਈ ਹੈ।

ਅਜੇ ਦੋ ਦਿਨ ਪਹਿਲਾਂ ਇਹ ਅੰਕੜਾ 14 ਲੱਖ ਨੂੰ ਪਾਰ ਕਰ ਗਿਆ ਸੀ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 9,88,029 ਹੋ ਗਈ ਹੈ। ਦੇਸ਼ ਵਿਚ 5,09,447 ਵਿਅਕਤੀ ਅਜੇ ਵੀ ਇਸ ਬਿਮਾਰੀ ਨਾਲ ਜੂਝ ਰਹੇ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕੋਵਿਡ-19 ਦੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਵਧ ਕੇ 64.51 ਫੀਸਦੀ ਹੋ ਗਈ ਹੈ।

ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 4 ਲੱਖ ਤੋਂ ਪਾਰ ਪਹੁੰਚ ਗਿਆ ਹੈ। ਸੂਬੇ ਵਿਚ ਹੁਣ ਤੱਕ 4,00,651 ਮਾਮਲੇ ਸਾਹਮਣੇ ਆ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, 9,211 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 298 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਕਾਰਨ ਹੁਣ ਤੱਕ 14,463 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੱਖ ਮਾਮਲਿਆਂ ਵਿਚੋਂ 1.46 ਲੱਖ ਯਾਨੀ ਮਾਮਲੇ ਐਕਟਿਵ ਹਨ।

ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 1 ਲੱਖ 33 ਹਜ਼ਾਰ ਨੂੰ ਪਾਰ ਕਰ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 3907 ਹੋ ਗਈ ਹੈ। ਇਸ ਵਿਚੋਂ ਹੁਣ ਤੱਕ 1 ਲੱਖ 18 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, 1035 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 26 ਮੌਤਾਂ ਹੋਈਆਂ ਹਨ।

ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 6,426 ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸੂਬੇ ਵਿਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 2,34,114 ਹੋ ਗਈ ਹੈ। ਕਰਨਾਟਕ ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 5,503 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 92 ਲੋਕਾਂ ਦੀ ਮੌਤ ਹੋ ਗਈ ਹੈ।

ਕਰਨਾਟਕ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੁਣ 1,12,504 ਹੋ ਗਈ ਹੈ। ਇਨ੍ਹਾਂ ਵਿੱਚੋਂ, 42,901 ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 67,448 ਹੈ। ਕਰਨਾਟਕ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 2,155 ਤੱਕ ਪਹੁੰਚ ਗਈ ਹੈ।

ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ ਰਿਕਾਰਡ 568 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 25 ਮੌਤਾਂ ਹੋਈਆਂ ਹਨ। ਇਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ ਅਤੇ 4372 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 361 ਲੋਕਾਂ ਦੀ ਜਾਨ ਲਈ ਹੈ।

ABOUT THE AUTHOR

...view details