ਨਵੀਂ ਦਿੱਲੀ: ਕੇਰਲ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 40 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰਿਵਾਰ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਵਾਪਸ ਪਰਤਿਆ ਹੈ ਜਿੱਥੇ ਇਸ ਵੇਲੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਕਾਫ਼ੀ ਵੱਧ ਗਈ ਹੈ।
ਕੇਰਲ: ਇੱਕ ਪਰਿਵਾਰ ਦੇ 5 ਜੀਆਂ ਨੂੰ ਹੋਇਆ ਕੋਰੋਨਾਵਾਇਰਸ, 40 ਮਾਮਲਿਆਂ ਦੀ ਹੋਈ ਪੁਸ਼ਟੀ - Pathanamthitta.
ਕੇਰਲ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 40 ਹੋ ਗਈ ਹੈ।
ਇਸ ਬਾਰੇ ਕੇਰਲਾ ਦੀ ਸਿਹਤ ਮੰਤਰੀ ਕੇਕੇ ਸ਼ੈਲਜਾ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੇ ਏਅਰਪੋਰਟ 'ਤੇ ਆਪਣੇ ਸਫ਼ਰ ਦਾ ਵੇਰਵਾ ਨਹੀਂ ਦਿੱਤਾ ਸੀ ਜਿਸ ਕਰਕੇ ਉਨ੍ਹਾਂ ਦੀ ਜਾਂਚ ਨਹੀਂ ਹੋ ਸਕੀ। ਦੱਸ ਦਈਏ, ਜਿਨ੍ਹਾਂ ਲੋਕਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ, ਉਨ੍ਹਾਂ ਵਿੱਚੋਂ ਇੱਕ ਬੱਚਾ ਵੀ ਹੈ।
ਸੂਬੇ ਦੇ ਸਿਹਤ ਮੰਤਰੀ ਨੇ ਕਿਹਾ, ‘ਬੱਚਾ ਤੇ ਉਸ ਦੇ ਮਾਪੇ ਹਾਲ ਹੀ ਵਿੱਚ ਇਟਲੀ ਗਏ ਸਨ। ਵਾਪਸ ਆਉਣ ਤੋਂ ਬਾਅਦ, ਉਹ ਕੁਝ ਰਿਸ਼ਤੇਦਾਰਾਂ ਨੂੰ ਵੀ ਮਿਲੇ। ਉੱਥੇ ਉਹ ਰਿਸ਼ਤੇਦਾਰ ਨੂੰ ਮਿਲਣ ਹਸਪਤਾਲ ਪਹੁੰਚੇ ਸਨ, ਜਿੱਥੇ ਉਨ੍ਹਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰ ਦਿੱਤਾ ਗਿਆ। ਬਾਅਦ ਵਿਚ, ਪੀੜਤ ਪਰਿਵਾਰ ਨੂੰ ਵੀ ਵੱਖਰੇ ਤੌਰ 'ਤੇ ਹਸਪਤਾਲ ਵਿਚ ਰੱਖਿਆ ਗਿਆ ਸੀ।