ਮੁੰਬਈ: ਨਾਗਪੁਰ ਦੇ ਮੇਯੋ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚੋਂ ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼ ਭੱਜ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਨਾਗਪੁਰ ਪਲਿਸ ਸਟੇਸ਼ਨ ਦੇ ਸਬ ਇੰਸਪੈਟਕਰ ਨੇ ਐੱਸ ਸੂਰਿਆਵੰਸ਼ੀ ਨੇ ਦੱਸਿਆ ਕਿ ਇਨ੍ਹਾਂ 'ਚੋਂ ਇੱਕ ਦਾ ਵਾਇਰਸ ਲਈ ਨੈਗੇਟਿਲ ਨਤੀਜਾ ਆਇਆ ਸੀ ਤੇ ਬਾਕੀ ਲੋਕਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।
ਕੋਰੋਨਾ ਵਾਇਰਸ: ਨਾਗਪੁਰ ਦੇ ਹਸਪਤਾਲ 'ਚੋਂ ਫਰਾਰ ਹੋਏ 5 ਸ਼ੱਕੀ ਮਰੀਜ਼ - ਨਾਗਪੁਰ
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਨੂੰ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਇਸ ਤਹਿਤ ਹੀ ਨਾਗਪੁਰ ਦੇ ਮੇਯੋ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚੋਂ ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼ ਭੱਜ ਗਏ ਹਨ।
ਫ਼ੋਟੋ
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਦੀ ਭਾਲ ਕਰਕੇ ਮੁੜ ਮਰੀਜ਼ਾਂ ਨੂੰ ਹਸਪਤਾਲ ਲਿਆਇਆ ਜਾਵੇਗਾ। ਦੱਸ ਦਈਏ, ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਅੰਕੜਿਆ ਮੁਤਾਬਿਕ ਭਾਰਤ ਵਿੱਚ ਹੁਣ ਤੱਕ 83 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਦੋ ਮੌਤਾਂ ਵੀ ਹੋ ਚੁੱਕੀਆਂ ਹਨ।