ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੱਕ ਡਾਕ ਟਿਕਟ ਜਾਰੀ ਕੀਤਾ ਹੈ। ਇਸ ਟਿਕਟ 'ਤੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਤਸਵੀਰ ਨੂੰ ਦਰਸਾਇਆ ਗਿਆ ਤੇ ਸਟੈਂਪ ਦੀ ਕੀਮਤ 8 ਰੁਪਏ ਰੱਖੀ ਗਈ ਹੈ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਨੇ 8 ਰੁਪਏ ਦਾ ਡਾਕ ਟਿਕਟ ਕੀਤਾ ਜਾਰੀ
ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇੱਕ ਡਾਕ ਟਿਕਟ ਜਾਰੀ ਕੀਤਾ ਹੈ। ਇਸ ਟਿਕਟ 'ਤੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਤਸਵੀਰ ਨੂੰ ਦਰਸਾਇਆ ਗਿਆ ਤੇ ਸਟੈਂਪ ਦੀ ਕੀਮਤ 8 ਰੁਪਏ ਰੱਖੀ ਗਈ ਹੈ।
ਦੱਸ ਦਈਏ, ਪਿਛਲੇ ਦਿਨੀਂ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ 50 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ ਸੀ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਚਿੱਤਰ ਉੱਕਰੇ ਹੋਏ ਹਨ। ਇੱਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਸਰੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਉੱਕਰਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਪਾਕਿਸਤਾਨ ਵੱਲੋਂ ਕਾਫ਼ੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।