ਪੰਜਾਬ

punjab

ETV Bharat / bharat

ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਕੈਦੀਆਂ ਦੀ ਰਿਹਾਈ - 550th Guru Nanak released 8 prisoners on birthday

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਅਤੇ ਮਨੁੱਖੀਵਾਦੀ ਇਸ਼ਾਰੇ ਵਜੋਂ ਭਾਰਤ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਦੇ 9 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ।

ਫੋਟੋ

By

Published : Sep 29, 2019, 7:14 AM IST

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਭਾਰਤ ਸਰਕਾਰ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਪ੍ਰਬੰਧ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਕਿ ਮਨੁੱਖਤਾ ਲਈ ਇੱਕ ਸ਼ਲਾਘਾਯੋਗ ਕਦਮ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਦੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਤੋਹਫ਼ਾ ਦਿੱਤਾ ਹੈ।

ਇਸੇ ਅਧੀਨ ਇੱਕ ਕੇਸ ਵਿੱਚ ਇੱਕ ਕੈਦੀ ਦੀ ਮੌਤ ਦੀ ਸਜ਼ਾ ਨੂੰ ਬਦਲ ਕੇ ਉਸ ਨੂੰ ਉਮਰ ਕੈਦ ਵਿੱਚ ਬਦਲਣ ਦਾ ਫ਼ੈਸਲਾ ਲਿਆ ਹੈ ਅਤੇ ਬਾਕੀ 8 ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਘਟਾ ਕੇ ਕੈਦੀਆਂ ਨੂੁੰ ਅਚਨਚੇਤੀ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਹੋਰ ਸਜ਼ਾਵਾਂ ਸੁਣਾਏ ਜਾਣ ਵਾਲੇ ਸਰੋਤਾਂ ਅਨੁਸਾਰ ਵਿਸ਼ੇਸ਼ ਫ਼ੈਸਲਾ ਲੈਣ ਦਾ ਫ਼ੈਸਲਾ ਲਿਆ ਗਿਆ ਹੈ।

ਵੇਖੋ ਵੀਡੀਓ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਅੱਗੇ ਦਰਖ਼ਾਸਤ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ ਕੈਦੀਆਂ ਨੇ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਬੇਨਤੀ ਕੀਤੀ।

ਐਮ.ਐਚ.ਏ ਦੇ ਫੈਸਲੇ ਦਾ ਸਿੱਖ ਸੰਸਥਾਵਾਂ ਦੁਆਰਾ ਸਵਾਗਤ ਕੀਤਾ ਗਿਆ ਹੈ ਤੇ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ।

ABOUT THE AUTHOR

...view details