ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਦਿੱਲੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਰਾਸ਼ਟਰਪਤੀ ਨੂੰ 550 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ 'ਚ ਸ਼ਾਮਲ ਹੋਣ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਪੱਤਰ ਦਿੱਤਾ ਹੈ।
ਰਾਸ਼ਟਰਪਤੀ ਰਾਮ ਨਾਥ ਕੌਵਿੰਦ ਤੋਂ ਪਹਿਲਾ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੀਐੱਮ ਮੋਦੀ ਨੂੰ ਸੁਲਤਾਨਪੁਰ ਲੋਧੀ 'ਚ ਹੋਣ ਵਾਲੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਰੋਹ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਕੈਪਟਨ ਨੇ ਪੀਐੱਮ ਮੋਦੀ ਨਾਲ ਹੋਈ ਬੈਠਕ 'ਚ ਪੰਜਾਬ ਦੀਆਂ 3 ਵੱਡੀਆਂ ਨਦੀਆਂ ਦੇ ਨਹਿਰੀਕਰਨ ਦਾ ਪ੍ਰਸਤਾਵ ਵੀ ਦਿੱਤਾ ਹੈ।
ਪੀਐੱਮ ਮੋਦੀ ਤੋਂ ਬਾਅਦ ਕੈਪਟਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਕੈਪਟਨ ਨੇ ਡਾ. ਮਨਮੋਹਨ ਸਿੰਘ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ 'ਚ ਜਾਣ ਵਾਲੇ ਪਹਿਲੇ ਜੱਥੇ 'ਚ ਸ਼ਾਮਲ ਹੋਣ ਤੇ ਸੁਲਤਾਨਪੁਰ ਲੋਧੀ 'ਚ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸਦਾ ਦਿੱਤਾ ਹੈ। 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ 'ਚ ਕਰਵਾਏ ਜਾ ਰਹੇ ਹਨ।
550 ਸਾਲਾਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਨੂੰ ਲੈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਇਸ ਕਾਰਨ ਦੋਹੇ ਹੀ ਧਿਰ ਆਪਣੇ ਆਪਣੇ ਤਰੀਕੇ ਨਾਲ ਪੀਐੱਮ ਮੋਦੀ ਨੂੰ ਸੱਦਾ ਦੇ ਰਹੇ ਹਨ। ਇਸ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਵੀਂ ਪੀਐੱਮ ਮੋਦੀ ਨੂੰ ਸੱਦਾ ਦੇ ਚੁੱਕੀ ਹੈ।
ਦਿਹਾਤੀ ਭਾਰਤ ਦੇ ਕਈ ਪਿੰਡਾਂ ਨੇ ਆਪਣੇ ਆਪ ਨੂੰ ਖੁੱਲੇ ਵਿੱਚ ਸ਼ੌਚ ਮੁਕਤ ਐਲਾਨ ਕੀਤਾ: ਪੀਐਮ ਮੋਦੀ