ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 581 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 27 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ।
581 ਨਵੇਂ ਮਾਮਲਿਆਂ ਨਾਲ ਪੰਜਾਬ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਹੋਏ 1 ਲੱਖ 24 ਹਜ਼ਾਰ ਤੋਂ ਪਾਰ - Corona cases in punjab
ਸੂਬੇ ਵਿੱਚ 581 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 27 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3860 ਤੱਕ ਪਹੁੰਚ ਗਿਆ ਹੈ।
![581 ਨਵੇਂ ਮਾਮਲਿਆਂ ਨਾਲ ਪੰਜਾਬ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਹੋਏ 1 ਲੱਖ 24 ਹਜ਼ਾਰ ਤੋਂ ਪਾਰ 581 ਨਵੇਂ ਮਾਮਲਿਆਂ ਨਾਲ ਪੰਜਾਬ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਹੋਏ 1 ਲੱਖ 24 ਹਜ਼ਾਰ ਤੋਂ ਪਾਰ](https://etvbharatimages.akamaized.net/etvbharat/prod-images/768-512-9152630-thumbnail-3x2-medai.jpg)
581 ਨਵੇਂ ਮਾਮਲਿਆਂ ਨਾਲ ਪੰਜਾਬ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਹੋਏ 1 ਲੱਖ 24 ਹਜ਼ਾਰ ਤੋਂ ਪਾਰ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,24,535 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3860 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 32 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,24,535 ਮਰੀਜ਼ਾਂ ਵਿੱਚੋਂ 1,12,417 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 8258 ਐਕਟਿਵ ਮਾਮਲੇ ਹਨ।