ਪੰਜਾਬ

punjab

ETV Bharat / bharat

ਜੰਮੂ ਕਸ਼ਮੀਰ 'ਚ ਡੀਡੀਸੀ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ - ਜ਼ਿਲ੍ਹਾ ਵਿਕਾਸ ਪਰਿਸ਼ਦ

ਜੰਮੂ ਕਸ਼ਮੀਰ ਵਿੱਚ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਦੀ ਚੋਣ ਦੇ ਪੰਜਵੇਂ ਪੜਾਅ ਵਿੱਚ ਵੋਟਿੰਗ ਜਾਰੀ। ਕਸ਼ਮੀਰ ਡਵੀਜ਼ਨ ਦੇ 17 ਅਤੇ ਜੰਮੂ ਦੇ 20 ਹਲਕਿਆਂ ਵਿਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਵੋਟਿੰਗ ਹੋਵੇਗੀ।

ਜੰਮੂ ਕਸ਼ਮੀਰ 'ਚ ਡੀਡੀਸੀ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ
ਜੰਮੂ ਕਸ਼ਮੀਰ 'ਚ ਡੀਡੀਸੀ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਜਾਰੀ

By

Published : Dec 10, 2020, 8:12 AM IST

ਸ੍ਰੀਨਗਰ: ਜੰਮੂ ਕਸ਼ਮੀਰ ਵਿੱਚ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਦੀ ਚੋਣ ਦੇ ਪੰਜਵੇਂ ਪੜਾਅ ਵਿੱਚ ਅੱਜ ਤਕਰੀਬਨ ਅੱਠ ਲੱਖ ਵੋਟਰ 299 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਦੀ ਸ਼ੁਰੂਆਤ ਹੋ ਗਈ ਹੈ।

ਕਸ਼ਮੀਰ ਡਵੀਜ਼ਨ ਦੇ 17 ਅਤੇ ਜੰਮੂ ਦੇ 20 ਹਲਕਿਆਂ ਵਿਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਵੋਟਿੰਗ ਹੋਵੇਗੀ।

ਰਾਜ ਚੋਣ ਕਮਿਸ਼ਨਰ ਕੇ.ਕੇ. ਸ਼ਰਮਾ ਨੇ ਕਿਹਾ, ਡੀਡੀਸੀ ਚੋਣਾਂ ਤੋਂ ਇਲਾਵਾ ਸਰਪੰਚ ਦੀਆਂ 58 ਅਸਾਮੀਆਂ ਅਤੇ ਪੰਚ ਦੀਆਂ 218 ਅਸਾਮੀਆਂ ਲਈ ਪੰਚਾਇਤ ਉਪ ਚੋਣ ਵੀ ਹੋਵੇਗੀ ਜਿਸ ਲਈ ਵੋਟਿੰਗ ਹੋਵੇਗੀ।

ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਚੋਣ ਕਮਿਸ਼ਨਰ ਕੇ.ਕੇ. ਸ਼ਰਮਾ ਨੇ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਚੋਣਾਂ ਵਿੱਚ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਸ਼ਰਮਾ ਨੇ ਮੰਗਲਵਾਰ ਨੂੰ ਡੀਡੀਸੀ ਦੀਆਂ ਚੱਲ ਰਹੀਆਂ ਚੋਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਨੇ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਨਿਗਰਾਨੀ ਲਈ ਨਿਗਰਾਨੀ ਟੀਮਾਂ ਅਤੇ ਉਡਾਣ ਦਲਾਂ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

ABOUT THE AUTHOR

...view details