ਨਵੀਂ ਦਿੱਲੀ: ਦੇਸ਼ ਵਿੱਚ ਲਗਾਤਾਰ ਕੋਰੋਨਾ ਵਾਇਰਸ ਫ਼ੈਲਦਾ ਜਾ ਰਿਹਾ ਹੈ ਇਸ ਦੌਰਾਨ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚੋਂ ਇੱਕ ਖ਼ਬਰ ਸਾਹਮਣੇ ਆਈ ਹੈ। ਇਸ ਹਸਪਤਾਲ ਵਿੱਚੋਂ 6 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ।
ਹਸਪਤਾਲ ਵਿੱਚੋਂ ਉਨ੍ਹਾਂ ਨੂੰ ਘਰ ਭੇਜਿਆ ਗਿਆ ਹੈ ਪਰ ਉਨ੍ਹਾਂ ਨੂੰ ਅਜੇ ਵੀ ਵੱਖਰੇ ਰਹਿਣ ਦੀ ਸਲਾਹ ਦਿੱਤੀ ਗਈ ਹੈ ਨਾਲ ਹੀ ਵੇਲੇ-ਵੇਲੇ ਤੇ ਉਨ੍ਹਾਂ ਦੀ ਡਾਕਟਰਾਂ ਦੀ ਟੀਮ ਜਾਂਚ ਕਰਦੀ ਰਹੇਗੀ।
ਸਫਦਰਜੰਗ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ 14 ਦਿਨ ਪਹਿਲਾਂ ਉਨ੍ਹਾਂ ਕੋਲ 6 ਮਰੀਜ਼ ਭਰਤੀ ਕੀਤੇ ਗਏ ਸੀ ਜਿਨ੍ਹਾਂ ਦਾ ਲਗਾਤਾਰ ਟ੍ਰੀਟਮੈਂਟ ਕਰਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਵਿੱਚੋਂ ਇੱਕ ਦਿੱਲੀ ਦੇ ਮਯੁਰ ਬਿਹਾਰ, 1 ਨੋਇਡਾ ਅਤੇ ਬਾਕੀ ਚਾਰ ਆਗਰਾ ਦੇ ਰਹਿਣ ਵਾਲੇ ਸੀ
ਡਾਕਟਰਾਂ ਨੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਹੈ ਪਰ ਉਨ੍ਹਾਂ ਨੂੰ ਲਗਾਤਾਰ ਨਿਗਰਾਨੀ ਵਿੱਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ ਹੈ ਕਿ ਇਹ ਘਰੋਂ ਬਾਹਰ ਨਾ ਨਿਕਲਣ ਅਤੇ ਆਪਣੇ ਆਪ ਨੂੰ ਵੱਖਰੇ ਰੱਖਣ।
ਜ਼ਿਕਰ ਕਰ ਦਈਏ ਕਿ ਇਨ੍ਹਾਂ ਮਰੀਜ਼ਾਂ ਨੂੰ ਛੁੱਟੀ ਦੇਣ ਤੋਂ ਬਾਅਦ ਅਜੇ ਵੀ ਹਸਪਤਾਲ ਵਿੱਚ 30 ਮਰੀਜ਼ਾਂ ਨੂੰ ਆਇਸੋਲੇਟ ਰੱਖਿਆ ਗਿਆ ਹੈ ਪਰ ਫਿਲਹਾਲ ਅਜੇ ਇਨ੍ਹਾਂ ਦੀ ਰਿਪੋਰਟ ਨਹੀਂ ਆਈ ਹੈ।