ਗੁਵਾਹਾਟੀ: ਅਸਾਮ ਵਿੱਚ ਹੜ੍ਹ ਦਾ ਕਹਿਰ ਘਟਣ ਦਾ ਨਾਂਅ ਨਹੀਂ ਲੈ ਰਿਹਾ। ਰਾਜ ਦੇ 17 ਜ਼ਿਲ੍ਹਿਆਂ ਵਿੱਚ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਅਸਾਮ ਦੀ ਆਪਦਾ ਪ੍ਰਬੰਧਨ ਅਥਾਰਟੀ ਨੇ ਇਹ ਜਾਣਕਾਰੀ ਦਿੱਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਨਾਲ ਕੁੱਲ 6,80,931 ਲੋਕ ਪ੍ਰਭਾਵਿਤ ਹਨ। ਇਨ੍ਹਾਂ ਵਿੱਚੋਂ 4,852 ਲੋਕ ਰਾਜ ਵਿਚ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ।