ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਦਰਮਿਆਨ ਭਾਰਤ ਵਿੱਚ ਫ਼ਸੇ 60 ਹਜ਼ਾਰ ਦੇ ਕਰੀਬ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਿਆ ਗਿਆ ਹੈ।
ਲੌਕਡਾਊਨ ਦੌਰਾਨ 60 ਹਜ਼ਾਰ ਦੇ ਕਰੀਬ ਵਿਦੇਸ਼ੀ ਨਾਗਰਿਕਾਂ ਨੂੰ ਭੇਜਿਆ ਵਾਪਸ: ਵਿਦੇਸ਼ ਮੰਤਰਾਲਾ - ਅਨੁਰਾਗ ਸ੍ਰੀਵਾਸਤਵ
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਦਰਮਿਆਨ ਭਾਰਤ ਵਿੱਚ ਫ਼ਸੇ 60 ਹਜ਼ਾਰ ਦੇ ਕਰੀਬ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਿਆ ਗਿਆ ਹੈ।
ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਫ਼ਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਮੱਦੇ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਸਫ਼ਾਰਤਖਾਨੇ ਉਨ੍ਹਾਂ ਦੀ ਹਰ ਬਣਦੀ ਮਦਦ ਕਰ ਰਹੇ ਹਨ। ਆਨਲਾਈਨ ਪ੍ਰੈਸ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਫ਼ਸੇ ਭਾਰਤੀਆਂ ਨੂੰ ਸਹਾਇਤਾ ਮੁਹੱਈਆ ਕਰਾਉਣ ਲਈ ਭਾਰਤੀ ਮਿਸ਼ਨ ਬੇਮਿਸਾਲ ਯਤਨ ਕਰ ਰਹੇ ਹਨ।
ਇਸ ਤੋਂ ਇਲਾਵਾ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਵੱਲੋਂ 2 ਚੀਨੀ ਕੰਪਨੀਆਂ ਦੁਆਰਾ ਸਪਲਾਈ ਕੀਤੀ ਗਈ ਕੋਵਿਡ-19 ਰੈਪਿਡ ਟੈਸਟਿੰਗ ਕਿੱਟਾਂ ਦੀ ਵਰਤੋਂ ਨੂੰ ਰੋਕਣ ਦੇ ਫ਼ੈਸਲੇ ਦੀ ਚੀਨ ਵੱਲੋਂ ਕੀਤੀ ਗਈ ਅਲੋਚਨਾ ਬਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਇਹ ਮਾਮਲਾ ਆਈਸੀਐਮਆਰ ਵੱਲੋਂ ਹੀ ਸੰਭਾਲਿਆ ਜਾ ਰਿਹਾ ਹੈ।