ਨਵੀਂ ਦਿੱਲੀ: ਉਨਾਓ ਜਬਰ ਜਨਾਹ ਮਾਮਲੇ 'ਚ ਪੀੜਤਾ ਦੇ ਪਿਤਾ ਦੇ ਹੱਤਿਆ ਦੇ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਕੁਲਦੀਪ ਸੇਂਗਰ ਸਣੇ ਸੱਤ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਚਾਰ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀਆਂ ਦੀ ਸਜ਼ਾ 'ਤੇ ਕੋਰਟ 12 ਫਰਵਰੀ ਨੂੰ ਸੁਣਵਾਈ ਕਰੇਗਾ।
ਉਨਾਓ ਜਬਰ ਜਨਾਹ ਮਾਮਲਾ: ਪੀੜਤਾ ਦੀ ਮੌਤ ਦੇ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ, 4 ਬਰੀ - ਕੁਲਦੀਪ ਸੇਂਗਰ
ਉਨਾਓ ਜਬਰ ਜਨਾਹ ਮਾਮਲੇ 'ਚ ਪੀੜਤਾ ਦੇ ਪਿਤਾ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਕੁਲਦੀਪ ਸੇਂਗਰ ਸਣੇ ਸੱਤ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਚਾਰ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀਆਂ ਦੀ ਸਜ਼ਾ 'ਤੇ ਕੋਰਟ 12 ਫਰਵਰੀ ਨੂੰ ਸੁਣਵਾਈ ਕਰੇਗਾ।
ਦੱਸਣਯੋਗ ਹੈ ਕਿ ਪੀੜਤਾ ਦੇ ਪਿਤਾ ਦੀ ਨਿਆਇਕ ਹਿਰਾਸਤ 9 ਅਪਰੈਲ 2018 ਨੂੰ ਮੌਤ ਹੋਈ ਸੀ। 4 ਜੂਨ 2017 ਨੂੰ ਜਦੋਂ ਪੀੜਤਾ ਨੇ ਕੁਲਦੀਪ ਸੇਂਗਰ ਤੇ ਬਲਾਤਕਾਰ ਦੇ ਦੋਸ਼ ਲਾਇਆ ਉਸ ਤੋਂ ਬਾਅਦ ਕੁਲਦੀਪ ਸੇਂਗਰ ਦੇ ਭਰਾ ਅਤੁਲ ਸਿੰਘ ਨੇ ਆਪਣੇ ਸਾਥੀਆਂ ਨਾਲ ਰਲ ਕੇ ਪੀੜਤਾ ਦੇ ਪਿਤਾ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਨੂੰ ਸੌਂਪ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਤੀਸ ਹਜ਼ਾਰੀ ਕੋਰਟ ਨੇ 20 ਦਸੰਬਰ 2019 ਨੂੰ ਕੁਲਦੀਪ ਸਿੰਘ ਸੇਂਗਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ 25 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਸੀ ਜਿਸ 'ਚੋਂ 10 ਲੱਖ ਰੁਪਏ ਪੀੜਤਾ ਨੂੰ ਦੇਣ ਦਾ ਹੁਕਮ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਜਿਨ੍ਹਾਂ ਸੱਤ ਲੋਕਾਂ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਉਸ 'ਚ ਸੇਂਗਰ ਦੇ ਨਾਲ-ਨਾਲ 2 ਯੂਪੀ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਹਨ ਜਿਨ੍ਹਾਂ 'ਚੋਂ ਇੱਕ ਐਸਐਚਓ ਤੇ ਇੱਕ ਸਬ ਇੰਸਪੈਕਟਰ ਸ਼ਾਮਲ ਹੈ।