ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 75,809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1133 ਪੀੜਤਾਂ ਦੀ ਮੌਤ ਹੋ ਗਈ ਹੈ।
ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 42,80,422 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 72,775 ਪੀੜਤ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਜੇ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਦੇਸ਼ ਦੀ ਕੋਰੋਨਾ ਰਿਕਵਰੀ ਰੇਟ 77.65% ਹੈ। ਇਸ ਵਾਇਰਸ ਨੂੰ ਮਾਤ ਦੇ ਚੁੱਕੇ ਲੋਕਾਂ ਦੀ ਗਿਣਤੀ 33 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 73,521 ਮਰੀਜ਼ ਠੀਕ ਹੋਏ ਹਨ।
ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਕੁੱਲ ਸੰਖਿਆ 33,23,950 ਹੈ। ਐਕਟਿਵ ਮਰੀਜ਼ਾਂ ਦੀ ਪ੍ਰਤੀਸ਼ਤਤਾ 20.64 ਫੀਸਦੀ ਹੈ ਜਾਣਿ ਕਿ ਦੇਸ਼ ਵਿਚ ਕੁੱਲ 8,83,697 ਮਾਮਲੇ ਐਕਟਿਵ ਹਨ।
ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,93,526 ਤੱਕ ਪਹੁੰਚ ਗਈ ਹੈ ਅਤੇ 4599 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਸਮੇਂ ਦਿੱਲੀ ਵਿਚ ਕੋਰੋਨਾ ਦੇ 20,543 ਐਕਟਿਵ ਮਰੀਜ਼ ਹਨ ਅਤੇ 1,68,384 ਪੀੜਤ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2110 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 61 ਮੌਤਾਂ ਦਰਜ ਕੀਤੀਆਂ ਗਈਆਂ। ਸੂਬੇ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 65 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 1923 ਲੋਕਾਂ ਦੀ ਮੌਤ ਹੋ ਚੁੱਕੀ ਹੈ।