ਮੈਨਪੁਰੀ : ਉੱਤਰ ਪ੍ਰਦੇਸ਼ 'ਚ ਆਗਰਾ ਲਖਨਊ ਐਕਸਪ੍ਰੈਸ ਵੇਅ ਉੱਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੱਕ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆਂ। ਇਸ ਹਾਦਸੇ 'ਚ 7 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 34 ਵੱਧ ਲੋਕ ਜ਼ਖ਼ਮੀ ਹੋ ਗਏ।
ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ,34 ਜ਼ਖ਼ਮੀ - Agra Lucknow Expressway
ਉੱਤਰ ਪ੍ਰਦੇਸ਼ 'ਚ ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਅੱਜ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 34 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਇੱਕ ਬੱਸ ਆਗਰਾ ਤੋਂ ਲਖਨਊ ਵੱਲ ਨੂੰ ਜਾ ਰਹੀ ਸੀ। ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਮੈਨਪੁਰੀ ਦੇ ਨੇੜੇ ਅਚਾਨਕ ਬੱਸ ਦਾ ਕੰਟਰੋਲ ਬਿਗੜ ਗਿਆ ਜਿਸ ਕਾਰਨ ਬੱਸ ਸੜਕ ਕਿਨਾਰੇ ਖੜੇ ਇੱਕ ਟਰੱਕ ਨਾਲ ਟੱਕਰਾ ਗਈ। ਇਹ ਟੱਕਰ ਇਨ੍ਹੀ ਭਿਆਨਕ ਸੀ ਕਿ ਬੱਸ 'ਚ ਸਵਾਰ ਯਾਤਰੀਆਂ ਚੋਂ 7 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ 34 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਨੇ ਮੌਕੇ ਤੇ ਪੁੱਜ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਪੁਲਿਸ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਮੁਤਾਬਕ ਬੱਸ ਵਿੱਚ ਸਵਾਰ ਯਾਤਰੀ ਬਨਾਰਸ ਘੁੰਮਣ ਲਈ ਜਾ ਰਹੇ ਸਨ। ਪੁਲਿਸ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।