ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦੇਰ ਰਾਤ ਪੁਰਾਣੀ ਦਿੱਲੀ ਵਿੱਚ ਗਸ਼ਤ ਦੌਰਾਨ ਤਾਲ਼ਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ, ਸੀਸ ਗੰਜ ਗੁਰਦੁਆਰਾ ਸਾਹਿਬ ਦੇ ਅੰਦਰ ਕਾਫ਼ੀ ਸਾਰੇ ਲੋਕ ਇਕੱਠੇ ਹੋਏ ਸਨ ਅਤੇ ਪਾਠ ਕਰ ਰਹੇ ਸਨ। ਜਾਣਕਾਰੀ ਮਿਲਦਿਆਂ ਦਿੱਲੀ ਪੁਲਿਸ ਉੱਥੇ ਪਹੁੰਚੀ ਅਤੇ ਕਾਰਵਾਈ ਕੀਤੀ।
ਗੁਰਦੁਆਰਾ ਸੀਸ ਗੰਜ ਸਾਹਿਬ 'ਚ ਤਾਲ਼ਾਬੰਦੀ ਦੀ ਉਲੰਘਣਾ ਕਰਦੇ 8 ਗ੍ਰਿਫ਼ਤਾਰ - Gurudwara Sis Ganj
ਦਿੱਲੀ ਪੁਲਿਸ ਨੇ ਦੇਰ ਰਾਤ ਗੁਰਦੁਆਰਾ ਸੀਸ ਗੰਜ ਸਾਹਿਬ 'ਚ ਤਾਲ਼ਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦੁਆਰਾ ਸੀਸ ਗੰਜ ਸਾਹਿਬ
ਇਸ ਕਾਰਵਾਈ ਦੌਰਾਨ ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰ਼ਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਕਿਸੇ ਨੇ ਮਾਸਕ ਵੀ ਨਹੀਂ ਪਾਇਆ ਹੋਇਆ ਸੀ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਦਿੱਲੀ ਵਿੱਚ ਮਾਸਕ ਪਾਉਣਾ ਵੀ ਲਾਜ਼ਮੀ ਹੈ।