ਪਾਪੁਮ ਪਾਰੇ: ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ। ਪਹਿਲੀ ਘਟਨਾ ਪਾਪੁਮ ਪਾਰੇ ਜ਼ਿਲ੍ਹੇ 'ਚ ਵਾਪਰੀ, ਜਿਥੇ ਇਕ 8 ਮਹੀਨੇ ਦੇ ਬੱਚੇ ਸਣੇ ਇਕੋ ਪਰਿਵਾਰ ਨਾਲ ਸਬੰਧਤ 4 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਪੇਮਾ ਖੰਡੂ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 4-4 ਲੱਖ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੇ ਰਿਸ਼ਤੇਦਾਰਾਂ ਪ੍ਰਤੀ ਵੀ ਦੁੱਖ ਜ਼ਾਹਰ ਕੀਤਾ ਹੈ ਅਤੇ ਕਿਹਾ ਕਿ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।