ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 86,961 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1130 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 54,87,580 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ 87,882 ਲੋਕਾਂ ਦੀ ਮੌਤ ਹੋ ਚੁੱਕੀ ਹੈ।