ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਖ਼ਾਸ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਭਾਰਤ ਨੇ ਪੁਲਾੜ ਖ਼ੇਤਰ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਲੋ ਅਰਥ ਆਰਬਿਟ ਵਿੱਚ ਭਾਰਤੀ ਵਿਗਿਆਨਕਾਂਨੇ ਇੱਕ ਸੈੱਟੇਲਾਈਟ ਨੂੰ ਖ਼ਤਮ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਿਸ਼ਨ ਸ਼ਕਤੀ ਤਹਿਤ 300 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਸ ਸੈੱਟੇਲਾਈਟ ਨੂੰ ਵਿਗਿਆਨੀਆਂ ਨੇ ਲਾਈਵ ਸਿਰਫ਼ 3 ਮਿੰਟਾਂ 'ਚ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਨੇ ਪੁਲਾੜ ਖ਼ੇਤਰ ਵਿੱਚ ਆਪਣਾ ਨਾਂਅ ਇੱਕ ਮਹਾ ਸ਼ਕਤੀਸ਼ਾਲੀ ਦੇਸ਼ ਵਜੋਂ ਦਰਜ ਕਰਵਾ ਲਿਆ ਹੈ। ਭਾਰਤ ਇਸ ਉਪਲੱਬਧੀ ਨੂੰ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਹ ਪ੍ਰੀਖਣ ਕਿਸੇ ਵੀ ਤਰ੍ਹਾਂ ਦੇ ਅੰਤਰ ਰਾਸ਼ਟਰੀ ਕਾਨੂੰਨ ਅਤੇ ਸਮਝੌਤੇ ਦੀ ਉਲੰਘਣਾ ਨਹੀਂ ਕਰਦਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ। ਇਹ ਮਿਸਾਇਲ ਭਾਰਤ ਵਿੱਚ ਹੀ ਡੀ.ਆਰ.ਡੀ.ਓ ਵੱਲੋਂ ਤਿਆਰ ਕੀਤੀ ਗਈ ਸੀ। ਉਨ੍ਹਾਂ ਡੀ.ਆਰ.ਡੀ. ਓ ਵਿਗਿਆਨੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ," ਮੈਂ ਇਸ ਮੁਹਿੰਮ ਨਾਲ ਜੁੜੇ ਸਾਰੇ ਹੀ ਲੋਕਾਂ ਨੂੰ ਵਧਾਈ ਦਿੰਦਾ ਹਾਂ । ਅੱਜ ਮੁੜ ਉਨ੍ਹਾਂ ਨੇ ਸਾਡੇ ਦੇਸ਼ ਦਾ ਮਾਣ ਵੱਧਾਇਆ ਹੈ। ਸਾਡੇ ਸੈਟਾਲਾਈਟਸ ਦਾ ਲਾਭ ਹਰ ਕਿਸੇ ਲਈ ਉਪਲੱਬਧ ਹੈ। ਆਗਮੀ ਦਿਨਾਂ ਵਿੱਚ ਇਨ੍ਹਾਂ ਦਾ ਇਸਤੇਮਾਲ ਭਾਰਤ ਦੀ ਮਹੱਤਤਾ ਅਤੇ ਦੇਸ਼ ਦੀ ਸੁਰੱਖਿਆ 'ਚ ਹੋਰ ਵਾਧਾ ਹੋਵੇਗਾ।
ਪ੍ਰਧਾਨ ਮੰਤਰੀ ਦਾ ਇਹ ਖ਼ਾਸ ਸੰਦੇਸ਼ ਦੁਸ਼ਮਣ ਦੇਸ਼ਾਂ ਲਈ ਇੱਕ ਅਸਿੱਧੀ ਚੇਤਾਵਨੀ ਵਜੋਂ ਵੀ ਸਾਹਮਣੇ ਆ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਸ ਦਾ ਇਸਤੇਮਾਲ ਆਪਣੇ 130 ਕਰੋੜ ਦੇਸ਼ਵਾਸੀਆਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਕਰਾਂਗੇ। ਸਾਡਾ ਸਾਮਾਜਿਕ ਉਦੇਸ਼ ਦੇਸ਼ ਅਤੇ ਦੁਨੀਆ ਵਿੱਚ ਅਮਨ ਸ਼ਾਂਤੀ ਕਾਇਮ ਰੱਖਣਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਦੇਸ਼ ਦੀ ਸੰਸਦ ਵਿੱਚ ਇਹ ਗੱਲ ਕਹੀ ਸੀ ਕਿ ਪਾਕਿਸਤਾਨ ਦੀ ਹਵਾਈ ਫ਼ੌਜ ਨੇ 2 ਭਾਰਤੀ ਲੜਾਕੂ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਇੱਕ ਮਿਗ-21 ਲੜਾਕੂ ਜਹਾਜ਼ ਵੀ ਸ਼ਾਮਲ ਸੀ ਅਤੇ ਇਸ ਜਹਾਜ਼ ਦੇ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਪਾਕਿਸਤਾਨੀ ਫੌਜ ਨੇ ਹਿਰਾਸਤ ਵਿੱਚ ਲੈ ਲਿਆ SI ਅਤੇ ਉਨ੍ਹਾਂ ਨੂੰ 1 ਮਾਰਚ ਨੂੰ ਭਾਰਤ ਵਾਪਸ ਭੇਜਿਆ ਗਿਆ ਸੀ। ਪਾਕਿਸਤਾਨ ਨੇ ਆਪਣੇ ਆਪ ਨੂੰ ਤਕਨੀਕੀ ਤੌਰ 'ਤੇ ਮਜ਼ਬੂਤ ਦੱਸਿਆ ਸੀ ਜਿਸ ਦਾ ਜਵਾਬ ਅੱਜ ਦਾ ਪ੍ਰਿਖਣ "ਮਿਸ਼ਨ ਸ਼ਕਤੀ " ਮੰਨਿਆ ਜਾ ਰਿਹਾ ਹੈ।