ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨੀ ਅੰਦੋਲਨ ਅੱਜ 12ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਸਰਕਾਰ ਨਾਲ 5ਵੇਂ ਗੇੜ ਦੀ ਗੱਲਬਾਤ ਕਿਸਾਨਾਂ ਨਾਲ ਬੇਸਿੱਟਾ ਰਹੀ। ਕਿਸਾਨਾਂ ਨੇ ਸਰਕਾਰ ਦੇ ਅੜ੍ਹੀਅਲ ਸੁਭਾਅ ਨੂੰ ਲੈ ਕੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦਿੱਲੀ 'ਚ ਆਪ ਪਾਰਟੀ ਨੇ ਇਸਦਾ ਸਮਰਥਨ ਕੀਤਾ ਹੈ।
ਆਪ ਪਾਰਟੀ ਦਾ ਮਿਲਿਆ ਸਮਰਥਨ
ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਆਪ ਦੇ ਦਿੱਲੀ ਪ੍ਰਦੇਸ਼ ਦੇ ਕਨਵੀਨਰ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਪਾਰਟੀ ਦੇ ਵਰਕਰਾਂ ਤੇ ਲੀਡਰਸ਼ਿਪ ਨੂੰ ਕਿਸਾਨਾਂ ਦੀ ਹਿਮਾਇਤ ਕਰਨ ਦਾ ਸੱਦਾ ਦਿੱਤਾ ਹੈ।
ਕੇਜਰੀਵਾਲ ਦਾ ਟਵੀਟ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕੀਤਾ,"ਆਮ ਆਦਮੀ ਪਾਰਟੀ 8 ਦਸੰਬਰ ਨੂੰ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ। ਦੇਸ਼ ਭਰ 'ਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਸਮਰਥਨ ਕਰਨਗੇ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਹਰ ਕੋਈ ਕਿਸਾਨਾਂ ਦਾ ਸਮਰਥਨ ਕਰੇ ਤੇ ਇਸ 'ਚ ਹਿੱਸਾ ਲਵੇ।"