ਪੰਜਾਬ

punjab

ETV Bharat / bharat

ਦਿੱਲੀ ਦੇ ਸਿਹਤ ਮੰਤਰੀ ਤੇ ਵਿਧਾਇਕ ਆਤਿਸ਼ੀ ਦਾਨ ਕਰਨਗੇ ਪਲਾਜ਼ਮਾ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਵਿਧਾਇਕ ਆਤਿਸ਼ੀ ਨੇ ਆਪਣਾ ਪਲਾਜ਼ਮਾ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਦੋਵੇਂ ਹਾਲ ਹੀ ਵਿੱਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ।

ਸਤੇਂਦਰ ਜੈਨ
ਸਤੇਂਦਰ ਜੈਨ

By

Published : Jul 3, 2020, 8:17 PM IST

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਦੇਸ਼ ਵਿੱਚ ਪਹਿਲਾ ਪਲਾਜ਼ਮਾ ਬੈਂਕ ਸ਼ੁਰੂ ਕੀਤਾ ਹੈ ਅਤੇ ਕੋਰੋਨਾ ਤੋਂ ਬਚੇ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਹੈ।

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਵਿਧਾਇਕ ਆਤਿਸ਼ੀ ਨੇ ਪਲਾਜ਼ਮਾ ਦਾਨ ਕਰਨ ਦੀ ਗੱਲ ਆਖੀ ਹੈ। ਇਹ ਦੋਵੇਂ ਨੇਤਾਵਾਂ ਨੇ ਹਾਲ ਹੀ ਕੋਰੋਨਾ ਵਾਇਰਸ 'ਤੇ ਜਿੱਤ ਹਾਸਲ ਕੀਤੀ ਹੈ।

ਅਤਿਸ਼ੀ ਨੇ ਟਵੀਟ ਕੀਤਾ, "ਮੈਂ ਆਪਣਾ ਪਲਾਜ਼ਮਾ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ, ਜਿਵੇਂ ਹੀ ਮੈਂ ਡਾਕਟਰੀ ਤੌਰ 'ਤੇ ਠੀਕ ਹੋ ਜਾਵਾਂਗੀ ਉਦੋਂ ਮੈਂ ਦਾਨ ਕਰ ਦਿਆਂਗੀ।"

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਟਵੀਟ ਕੀਤਾ, "ਪਲਾਜ਼ਮਾ ਥੈਰੇਪੀ ਨੇ ਮੇਰੀ ਜ਼ਿੰਦਗੀ ਕੋਰੋਨਵਾਇਰਸ ਤੋਂ ਬਚਾਈ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਜਿਵੇਂ ਹੀ ਮੈਡੀਕਲ ਪ੍ਰੋਟੋਕੋਲ ਦੀ ਇਜਾਜ਼ਤ ਮਿਲਦੀ ਹੈ ਤਾਂ ਮੈਂ ਆਪਣਾ ਪਲਾਜ਼ਮਾ ਦਾਨ ਕਰਾਂਗਾ।”

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦਾ ਕੋਵਿਡ 19 ਦਾ ਇਲਾਜ ਕੀਤਾ ਜਾ ਚੁੱਕਿਆ ਹੈ ਅਤੇ ਇਸ ਤੋਂ 14 ਦਿਨ ਬਾਅਦ ਉਨ੍ਹਾਂ ਵਿੱਚ ਕੋਈ ਲੱਛਣ ਨਹੀਂ ਹਨ, ਉਹ ਪਲਾਜ਼ਮਾ ਦਾਨ ਕਰਨ ਦੇ ਯੋਗ ਹਨ।

ਉਨ੍ਹਾਂ ਕਿਹਾ ਕਿ ਜੋ ਲੋਕ ਦਾਨ ਕਰਨਾ ਚਾਹੁੰਦੇ ਹਨ ਉਨ੍ਹਾਂ ਦੀ ਉਮਰ 18 ਤੋਂ 60 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦਾ ਭਾਰ 50 ਕਿੱਲੋ ਤੋਂ ਵੱਧ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦਾ ਟੀਕਾ ਤਿਆਰ ਨਹੀਂ ਹੁੰਦਾ ਉਦੋਂ ਤੱਕ ਪਲਾਜ਼ਮਾ ਹੀ ਇਲਾਜ ਲਈ ਵਧੇਰੇ ਮਦਦਗਾਰ ਹੈ।

ABOUT THE AUTHOR

...view details