ਸਿਰਸਾ: ਹਰ ਦਿਨ ਕੁੁੜੀਆਂ ਅਤੇ ਬੱਚੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਜਿਹਾ ਹੀ ਇੱਕ ਮਾਮਲਾ ਹੁਣ ਸਿਰਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਹਿਲੀ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਿਸ 'ਤੇ ਜਬਰ-ਜਨਾਹ ਦੀ ਕੋਸ਼ਿਸ਼ ਦਾ ਦੋਸ਼ ਹੈ, ਉਹ ਪੀੜਤ ਕੁੜੀ ਨਾਲ ਪੜ੍ਹਨ ਵਾਲਾ 6 ਸਾਲ ਦਾ ਮੁੰਡਾ ਹੈ।
6 ਸਾਲਾ ਬੱਚੇ 'ਤੇ ਜਮਾਤਣ ਨਾਲ ਜਬਰ ਜਨਾਹ ਦੇ ਦੋਸ਼, ਬੱਚੀ ਦੀ ਹਾਲਤ ਨਾਜ਼ੁਕ - accused of raping classmate on 6-year-old child
ਸਿਰਸਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਹਿਲੀ ਜਮਾਤ ਵਿੱਚ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਆਪਣੇ ਨਾਲ ਪੜ੍ਹ ਰਹੇ ਇੱਕ ਵਿਦਿਆਰਥੀ ਉੱਤੇ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਸਿਰਸਾ ਪਿੰਡ ਦੀ ਰਹਿਣ ਵਾਲੀ ਹੈ। ਉਸ ਦੀ ਬੱਚੀ ਸਥਾਨਕ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ। ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੀ ਬੱਚੀ ਘਰ ਆਈ ਅਤੇ ਦੱਸਿਆ ਕਿ ਉਸ ਦਾ ਪੇਟ ਦਰਦ ਹੈ, ਜਦ ਡਾਕਟਰ ਤੋਂ ਜਾਂਚ ਕਰਵਾਈ ਗਈ ਤਾਂ ਇੱਕ ਹੈਰਾਨੀ ਵਾਲੀ ਗੱਲ ਸਾਹਮਣੇ ਆਈ। ਇਸ ਮਾਮਲੇ ਨੂੰ ਲੈ ਕੇ ਜਦ ਬੱਚੀ ਨੂੰ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਇੱਕ ਮੁੰਡਾ ਟਾਇਲਟ ਵਿੱਚ ਲੈ ਗਿਆ ਸੀ ਅਤੇ ਉਥੇ ਉਸ ਮੁੰਡੇ ਨੇ ਗ਼ਲਤ ਕੰਮ ਕੀਤਾ।
ਇਸ ਤੋਂ ਬਾਅਦ ਬੱਚੀ ਨੂੰ ਸਿਰਸਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਬੱਚੀ ਦੇ ਠੀਕ ਹੋਣ ਤੋਂ ਬਾਅਦ ਪੁਲਿਸ ਮੁਲਜ਼ਮ ਵਿਦਿਆਰਥੀ ਦੀ ਪਛਾਣ ਕਰਾਏਗੀ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ 7 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਹੁਣ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ।