ਪੰਜਾਬ

punjab

ETV Bharat / bharat

ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪੀਐਮ ਮੋਦੀ ਦਾ ਦੇਸ਼ ਦੇ ਨਾਂਅ ਸੰਬੋਧਨ

ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਿਆਂਇਕ ਪ੍ਰਣਾਲੀ 'ਚ ਭਰੋਸਾ ਕਰਨ ਤੇ ਦੇਸ਼ ਦੇ ਨਿਰਮਾਣ ਲਈ ਰਲ ਮਿਲ ਕੇ ਚੱਲਣ ਲਈ ਆਖਿਆ। ਉਨ੍ਹਾਂ ਸੰਬੋਧਨ ਦੌਰਾਨ ਸੁਪਰੀਮ ਕੋਰਟ ਦੇ ਰਾਮ ਮੰਦਰ ਦੇ ਫ਼ੈਸਲੇ ਨੂੰ ਲੋਕਾਂ ਦੇ ਹਿੱਤ 'ਚ ਦੱਸਿਆ।

ਪੀਐਮ ਮੋਦੀ ਦਾ ਦੇਸ਼ ਦੇ ਨਾਂ ਸੰਬੋਧਨ

By

Published : Nov 9, 2019, 7:36 PM IST

ਨਵੀਂ ਦਿੱਲੀ -ਭਾਰਤ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨਿਰਮਾਣ ਲਈ ਭਾਰਤ ਦੇ ਲੋਕਾਂ 'ਚ ਨਫ਼ਰਤ ਦੀ ਕੋਈ ਥਾਂ ਨਹੀਂ। ਮੋਦੀ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਉਸ ਫ਼ੈਸਲੇ ਨੂੰ ਸੰਵਿਧਾਨ ਦੇ ਅਨੁਸਾਰ ਦੱਸਿਆ।

ਅਯੁੱਧਿਆ ਮਾਮਲੇ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਫ਼ੈਸਲੇ ਭਾਰਤ ਦੇ ਲੋਕਾਂ ਦੇ ਹਿੱਤ 'ਚ ਹੈ ਅਤੇ ਭਾਰਤ ਦੇ ਲੋਕਾਂ ਨੂੰ ਦੇਸ਼ ਦੀ ਨਿਆਇਕ ਪ੍ਰਣਾਲੀ ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਸਾਰੇ ਵੈਰ ਭੁਲਾ ਕੇ ਆਪਣੀ ਜਿੰਮੇਵਾਰੀ ਸਮਝਦਿਆਂ ਦੇਸ਼ ਦੇ ਵਿਕਾਸ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਰਲ ਮਿਲ ਆਪਣੇ ਨਾਲ ਚੱਲਣ ਲਈ ਆਖਿਆ।

ਜ਼ਿਕਰਯੋਗ ਹੈ ਕਿ ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੋਕ ਹਿਤਾਂ ਦੀ ਰਾਖੀ ਦੱਸਦਿਆਂ ਕਿਹਾ ਕਿ ਸਰਬ ਸੰਮਤੀ ਨਾਲ ਫ਼ੈਸਲਾ ਆਉਣਾ ਖ਼ੁਸ਼ੀ ਦੀ ਗੱਲ ਹੈ।

ABOUT THE AUTHOR

...view details