ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਮਨੋਜ ਤਿਵਾੜੀ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਸੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਆਦੇਸ਼ ਗੁਪਤਾ ਉੱਤਰੀ ਐਮਸੀਡੀ ਦੇ ਸਾਬਕਾ ਮੇਅਰ ਰਹਿ ਚੁੱਕੇ ਹਨ ਤੇ ਮੌਜੂਦਾ ਸਮੇਂ 'ਚ ਕੌਂਸਲਰ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਵੱਲੋਂ ਉਨ੍ਹਾਂ ਨੂੰ ਦਿੱਲੀ ਭਾਜਪਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ।