ਪੰਜਾਬ

punjab

ETV Bharat / bharat

ਵਕੀਲਾਂ ਨੇ ਕੜਕੜਡੂਮਾ–ਦਿੱਲੀ ਕੋਰਟ ’ਚ ਕੁੱਟਿਆ ਪੁਲਿਸ ਮੁਲਾਜ਼ਮ

ਤੀਸ ਹਜ਼ਾਰੀ ਕੋਰਟ ਕੰਪਲੈਕਸ ਅੰਦਰ ਹੋਈ ਹਿੰਸਾ ਦੇ ਵਿਰੋਧ ’ਚ ਅੱਜ ਦਿੱਲੀ ਦੇ ਵਕੀਲ ਹੜਤਾਲ ਕਰ ਰਹੇ ਹਨ। ਜਾਣਕਾਰੀ ਮੁਤਾਬਕ ਮਾਮੂਲੀ ਜਿਹੀ ਗੱਲ 'ਤੇ ਅੱਜ ਫਿਰ ਵਿਵਾਦ ਵਧ ਗਿਆ, ਜਿਸ ਕਾਰਨ ਵਕੀਲਾਂ ਨੇ ਕਥਿਤ ਤੌਰ ’ਤੇ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕੀਤੀ।

By

Published : Nov 4, 2019, 2:02 PM IST

Updated : Nov 4, 2019, 6:24 PM IST

ਫ਼ੋਟੋ

ਨਵੀਂ ਦਿੱਲੀ: ਸਨਿੱਚਰਵਾਰ ਨੂੰ ਤੀਸ ਹਜ਼ਾਰੀ ਕੋਰਟ ਕੰਪਲੈਕਸ ਅੰਦਰ ਹੋਈ ਹਿੰਸਾ ਦੇ ਵਿਰੋਧ ’ਚ ਅੱਜ ਦਿੱਲੀ ਦੇ ਵਕੀਲ ਹੜਤਾਲ ਕਰ ਰਹੇ ਹਨ। ਰੋਸ ਮੁਜ਼ਾਹਰੇ ਕਰ ਰਹੇ ਵਕੀਲਾਂ ਨੇ ਕੜਕੜਡੂਮਾ ਅਦਾਲਤ ’ਚ ਇੱਕ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਬਾਅਦ ਮੌਕੇ ’ਤੇ ਸੀਨੀਅਰ ਪੁਲਿਸ ਅਧਿਕਾਰੀ ਪੁੱਜੇ ਅਤੇ ਮਾਮਲਾ ਸ਼ਾਂਤ ਕੀਤਾ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਮਾਮੂਲੀ ਜਿਹੀ ਗੱਲ 'ਤੇ ਅੱਜ ਫਿਰ ਵਿਵਾਦ ਵੱਧ ਗਿਆ, ਜਿਸ ਕਾਰਨ ਵਕੀਲਾਂ ਨੇ ਕਥਿਤ ਤੌਰ ’ਤੇ ਉਸ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਉਸ ਪੁਲਿਸ ਮੁਲਾਜ਼ਮ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਚਸ਼ਮਦੀਦ ਗਵਾਹਾਂ ਮੁਤਾਬਕ ਕੁੱਝ ਲੋਕਾਂ ਨੇ ਵਿੱਚ ਪੈ ਕੇ ਪੁਲਿਸ ਮੁਲਾਜ਼ਮ ਨੂੰ ਭੀੜ ’ਚੋਂ ਸੁਰੱਖਿਅਤ ਬਾਹਰ ਕੱਢਿਆ। ਤੀਸ ਹਜ਼ਾਰੀ ਅਦਾਲਤ ਦੇ ਵਿਵਾਦ ਤੋਂ ਬਾਅਦ ਅੱਜ ਕੰਮ ਸ਼ੁਰੂ ਹੋਣਾ ਸੀ ਪਰ ਵਕੀਲਾਂ ਨੇ ਅੱਜ ਦੀ ਹੜਤਾਲ ਦਾ ਐਲਾਨ ਸਨਿੱਚਰਵਾਰ ਨੂੰ ਹੀ ਕਰ ਦਿੱਤਾ ਸੀ। ਇਸੇ ਲਈ ਪੁਲਿਸ ਨੇ ਸੁਰੱਖਿਆ ਚੌਕਸੀ ਬਹੁਤ ਸਖ਼ਤ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਸੋਨੀਆ ਗਾਂਧੀ ਅਤੇ ਸ਼ਰਦ ਪਵਾਰ ਦਿੱਲੀ 'ਚ ਕਰਨਗੇ ਮੁਲਾਕਾਤ, ਮਹਾਂਰਾਸ਼ਟਰ 'ਤੇ ਹੋ ਸਕਦੀ ਹੈ ਚਰਚਾ

ਸਨਿੱਚਰਵਾਰ ਨੂੰ ਤੀਸ ਹਜ਼ਾਰੀ ਅਦਾਲਤ ਦੇ ਕੈਂਪਸ ਅੰਦਰ ਪਾਰਕਿੰਗ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ, ਜਿਸ ਨੇ ਬਾਅਦ ਵਿੱਚ ਹਿੰਸਕ ਰੂਪ ਧਾਰਨ ਕਰ ਲਿਆ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਇਹ ਫ਼ੈਸਲਾ ਕੀਤਾ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਸਨਿੱਚਰਵਾਰ ਨੂੰ ਤੀਸ ਹਜ਼ਾਰੀ ਅਦਾਲਤ ’ਚ ਲੱਗੀਆਂ ਹੋਈਆਂ ਸਨ, ਉਨ੍ਹਾਂ ਨੂੰ ਹੁਣ ਅਗਲੇ ਕੁੱਝ ਦਿਨਾਂ ਤੱਕ ਉੱਥੇ ਨਾ ਲਾਇਆ ਜਾਵੇ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉੱਤਰੀ ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਤੇ ਵਿਵਸਥਾ) ਸੰਜੇ ਸਿੰਘ ਨੂੰ ਹਟਾ ਕੇ ਦੱਖਣੀ ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਆਰ.ਐੱਸ. ਕ੍ਰਿਸ਼ਨਈਆ ਨੂੰ ਉੱਤਰੀ ਦਿੱਲੀ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ।

Last Updated : Nov 4, 2019, 6:24 PM IST

ABOUT THE AUTHOR

...view details