ਪੰਜਾਬ

punjab

ETV Bharat / bharat

ਅਫ਼ਗਾਨ ਸ਼ਰਨਾਰਥੀਆਂ ਨੇ ਰਾਜਘਾਟ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਕੀਤਾ ਪ੍ਰਦਰਸ਼ਨ - rajghat delhi

ਦਿੱਲੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚਾਲੇ ਅਫ਼ਗਾਨ ਸ਼ਰਨਾਰਥੀਆਂ ਨੇ ਰਾਜਘਾਟ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਨਾਅਰੇ ਲਗਾਏ।

ਨਾਗਰਿਕਤਾ ਸੋਧ ਕਾਨੂੰਨ
ਨਾਗਰਿਕਤਾ ਸੋਧ ਕਾਨੂੰਨ

By

Published : Dec 19, 2019, 5:52 PM IST

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦਿੱਲੀ ਵਿੱਚ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਹਿੰਦੂ ਸ਼ਰਨਾਰਥੀਆਂ ਨੇ ਇਸ ਦੇ ਸਮਰਥਨ ਵਿੱਚ ਰਾਜਘਾਟ ਵਿਖੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਨਾਅਰੇ ਲਗਾਏ।

ਨਾਗਰਿਕਤਾ ਦੇ ਸਮਰਥਨ ਵਿੱਚ ਪ੍ਰਦਰਸ਼ਨ

ਇਸ ਦੇ ਨਾਲ ਹੀ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਆਏ ਅਫ਼ਗ਼ਾਨ ਸਿੱਖ ਸ਼ਰਨਾਰਥੀ ਤਰਿੰਦਰ ਸਿੰਘ ਨੇ ਕਿਹਾ ਕਿ ਜੋ ਲੋਕ ਇਸ ਐਕਟ ਦਾ ਵਿਰੋਧ ਕਰ ਰਹੇ ਹਨ, ਉਹ ਲੋਕ ਠੀਕ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਐਕਟ ਰਾਹੀਂ ਕਿਸੇ ਦੀ ਨਾਗਰਿਕਤਾ ਨਹੀਂ ਖੋਹ ਰਹੇ, ਬਲਕਿ ਸਾਲਾਂ ਤੋਂ ਸਤਾਏ ਜਾ ਰਹੇ ਲੋਕਾਂ ਨੂੰ ਨਾਗਰਿਕਤਾ ਦੇ ਰਹੀ ਹਨ।

ਨਾਗਰਿਕਤਾ ਸੋਧ ਕਾਨੂੰਨ

ਮਾੜੀ ਸਥਿਤੀ ਦੇ ਕਾਰਨ ਕੀਤਾ ਸੀ ਪਰਵਾਸ

ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿੱਚ ਸਥਿਤੀ ਚੰਗੀ ਨਹੀਂ ਸੀ, ਇਸ ਲਈ ਉਨ੍ਹਾਂ ਨੂੰ ਦੇਸ਼ ਛੱਡ ਕੇ ਭਾਰਤ ਵਿੱਚ ਸ਼ਰਨ ਲੈਣੀ ਪਈ। ਸਿੰਘ ਨੇ ਕਿਹਾ ਕਿ ਉਥੇ ਦਾ ਸਭਿਆਚਾਰ ਅਤੇ ਸਭਿਅਤਾ ਵੀ ਚੰਗੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਉਹ ਉਥੋਂ ਭੱਜਣ ਲਈ ਮਜਬੂਰ ਹੋਏ ਸਨ ਅਤੇ ਇਥੇ ਪਨਾਹ ਲਈ ਹੈ।

ਪ੍ਰਦਰਸ਼ਨਕਾਰੀਆਂ ਨੂੰ ਐਕਟ ਨੂੰ ਸਮਝਣ ਦੀ ਜ਼ਰੂਰਤ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਲੋਕ ਇਸ ਐਕਟ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਇਸ ਐਕਟ ਨੂੰ ਸਮਝਣ ਦੀ ਲੋੜ ਹੈ। ਇਹ ਐਕਟ ਕਿਸੇ ਦੀ ਨਾਗਰਿਕਤਾ ਨਹੀਂ ਖੋਹ ਰਿਹਾ ਬਲਕਿ ਉਹ ਲੋਕ ਜੋ ਕਈ ਸਾਲਾਂ ਤੋਂ ਭਾਰਤ ਵਿੱਚ ਰਹਿ ਰਹੇ ਸਨ ਪਰ ਉਹ ਇਥੇ ਨਾਗਰਿਕ ਨਹੀਂ ਸਨ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਹੂਲਤ ਮਿਲ ਰਹੀ ਸੀ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਟੀਜ਼ਨ ਸੋਧ ਐਕਟ ਲਿਆ ਕੇ ਸਾਰਿਆਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਹੈ। ਇਸ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਉਨ੍ਹਾਂ ਨਾਲ ਅਜਿਹਾ ਨਾ ਕਰਨ ਜੋ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਹੇ ਹਨ।

ABOUT THE AUTHOR

...view details