ਨਵੀਂ ਦਿੱਲੀ: 11 ਅਫ਼ਗਾਨ ਸਿੱਖਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾ ਸਕਦੀ ਹੈ। ਇਨ੍ਹਾਂ ਵਿੱਚ ਦਿੱਲੀ ਦੇ ਅਫ਼ਗਾਨ ਸਿੱਖ ਨਿਦਾਨ ਸਿੰਘ ਵੀ ਸ਼ਾਮਲ ਹਨ। ਨਿਦਾਨ ਨੂੰ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਉਹ ਪਰਿਵਾਪਰ ਦੇ 10 ਲੋਕਾਂ ਨਾਲ ਭਾਰਤ ਪਰਤੇਗਾ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਨਾਗਰਿਕਤਾ ਦਿੱਤੀ ਜਾ ਸਕਦੀ ਹੈ।
ਰਿਪੋਰਟਾਂ ਅਨੁਸਾਰ, ਕਾਬੁਲ ਦੇ ਸ਼ੋਰ ਬਾਜ਼ਾਰ ਵਿੱਚ ਮਾਰਚ 2020 ਨੂੰ ਗੁਰਦੁਆਰਾ ਗੁਰੂ ਹਰਰਾਏ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਇੱਕ ਭਾਰਤੀ ਸਿੱਖ ਦੀ ਮੌਤ ਹੋ ਗਈ ਸੀ, ਜਦ ਕਿ ਕਈ ਲੋਕਾਂ ਨੂੰ ਅਗਵਾ ਕਰ ਲਿਆ ਸੀ ਤੇ ਗੁਰਦੁਆਰਾ ਛੱਡਣ ਲਈ ਮਜਬੂਰ ਕਰ ਦਿੱਤਾ ਗਿਆ ਸੀ।
11 ਅਫਗਾਨ ਸਿੱਖਾਂ ਦਾ ਇੱਕ ਜਥਾ, ਜੋ ਭਾਰਤ ਦੇ ਪ੍ਰਸਤਾਵਿਤ ਸੁਵਿਧਾ ਮਿਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਸੀ, ਐਤਵਾਰ ਭਾਵ ਕਿ 26 ਜੁਲਾਈ ਨੂੰ ਦਿੱਲੀ ਪਹੁੰਚਣਗੇ।
ਇਸ ਸਬੰਧੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਰਾਹੀਂ ਸੁਨੇਹਾ ਜਾਰੀ ਕੀਤਾ ਸੀ। ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਸਾਹਿਬ ਵਿੱਚ ਅਫ਼ਗਾਨ ਹਿੰਦੂ-ਸਿੱਖਾਂ ਦੇ ਜੱਥੇ ਨੂੰ ਕੁਆਰੰਟਾਈਨ ਕੀਤਾ ਜਾਵੇਗਾ। ਮੈਂ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਘੱਟ ਗਿਣਤੀਆਂ ਦੀ ਮਦਦ ਕੀਤੀ।