ਧਰਮਸ਼ਾਲਾ: ਕਾਰਗਿਲ ਜੰਗ ਨੂੰ 20 ਸਾਲ ਹੋ ਚੱਲੇ ਹਨ ਪਰ ਹੁਣ ਤੱਕ ਵੀ ਇਸ ਲੜਾਈ 'ਚ ਸ਼ਹੀਦ ਹੋਏ ਕੈਪਟਨ ਸੌਰਭ ਕਾਲੀਆ ਦੇ ਮਾਪੇ ਆਪਣੇ ਬੇਟੇ ਦੇ ਸਰੀਰ ਨਾਲ ਹੋਈ ਬੇਰਹਿਮੀ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਹਾਲਾਂਕਿ, ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਬੇਟੇ ਅਤੇ ਉਸ ਦੇ ਸਾਥੀਆਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਸ਼ਹੀਦ ਕੈਪਟਨ ਸੌਰਭ ਕਾਲੀਆ ਦੇ ਪਿਤਾ ਐਨ.ਕੇ. ਕਾਲੀਆ ਨੇ ਕਿਹਾ ਕਿ ਜਿਸ ਸਮੇਂ ਇਹ ਘਟਨਾ ਹੋਈ ਸੀ, ਉਸ ਵੇਲੇ ਦੇ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਪਾਕਿਸਤਾਨ ਸਾਹਮਣੇ ਚੁੱਕਣਗੇ।
ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਘਰ ਦੀ ਮਿੱਟੀ ਨਾਲ ਬਣੇਗਾ ਭਾਰਤ ਦਾ ਨਕਸ਼ਾ
ਉਨ੍ਹਾਂ ਕਿਹਾ ਕਿ ਇਹ ਦੋ ਦੇਸ਼ਾਂ ਦੇ ਵਿਚਕਾਰ ਮਾਮਲਾ ਹੈ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ। ਸ਼ਹੀਦ ਕੈਪਟਨ ਸੌਰਭ ਕਾਲੀਆ ਦੀ ਮਾਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਕੋਈ ਮੰਗ ਨਹੀਂ ਹੈ ਪਰ ਉਹ ਚਾਹੁੰਦੇ ਹਨ ਕਿ ਕੈਪਟਨ ਸੌਰਭ ਕਾਲੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਮੀਦ ਹੈ ਕਿ ਉਹ ਇਨਸਾਫ਼ ਦਿਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 20 ਸਾਲ ਬੀਤ ਜਾਣ ਦੇ ਬਾਵਜੂਦ ਪਾਕਿਸਤਾਨ 'ਚ ਕੋਈ ਬਦਲਾਵ ਨਹੀਂ ਆਇਆ ਹੈ। ਪਾਕਿਸਤਾਨ ਦਾ ਪੱਧਰ ਡਿੱਗਦਾ ਜਾ ਰਿਹਾ ਹੈ।