ਗੁੰਟੂਰ : ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਖ਼ੁਦ ਦੇ ਕੈਬਿਨੇਟ ਮੰਤਰੀਆਂ ਸਮੇਤ ਕਾਰਜਭਾਰ ਸੰਭਾਲ ਲਿਆ ਹੈ। ਇਸ ਆਗਮੀ ਹਫ਼ਤੇ 'ਚ ਪ੍ਰਧਾਨ ਮੰਤਰੀ ਮੋਦੀ ਆਂਧਰਾ ਪ੍ਰਦੇਸ਼ ਵਿੱਚ ਭਗਵਾਨ ਤਿਰੂਪਤੀ ਬਾਲਾ ਜੀ ਦੇ ਦਰਸ਼ਨ ਕਰਨ ਲਈ ਜਾਣਗੇ।
ਪਿਛਲੇ ਕਈ ਸਮੇਂ ਤੋਂ ਪੀਐਮ ਮੋਦੀ ਮੰਦਰਾਂ ਵਿੱਚ ਨਜ਼ਰ ਆ ਰਹੇ ਹਨ। 9 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਭਗਵਾਨ ਤਿਰੂਪਤੀ ਬਾਲਾ ਜੀ ਦੇ ਦਰਸ਼ਨ ਕਰਨ ਲਈ ਆਂਧਰਾ ਪ੍ਰਦੇਸ਼ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੋਣਾਂ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਪਣੇ ਲੋਕ ਸਭਾ ਹਲਕੇ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਗਏ ਸੀ। ਉਨ੍ਹਾਂ ਨੇ ਇਥੇ ਵਿਸ਼ੇਸ਼ ਪੂਜਾ ਅਰਚਨਾ ਕੀਤੀ ਸੀ।