ਨਵੀਂ ਦਿੱਲੀ: ਭਾਰਤੀ ਹਵਾਈ ਫ਼ੌਜ ਦਾ ਸੀ-17 ਗਲੋਬਮਾਸਟਰ ਜਹਾਜ਼ ਇਰਾਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲੈ ਕੇ ਆਉਣ ਲਈ ਅੱਜ ਰਵਾਨਾ ਹੋਵੇਗਾ। ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਸ ਦੀ ਜਾਣਕਾਰੀ ਮਿਲੀ ਹੈ।
ਜ਼ਿਕਰ ਕਰ ਦਈਏ ਕਿ ਇਰਾਨ ਵਿੱਚ 200 ਤੋਂ ਵੱਧ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ ਜਦੋਂ ਕਿ 6 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਨਾਲ ਪੀੜਤ ਹਨ।