ਨਵੀਂ ਦਿੱਲੀ: ਇਟਲੀ ਵਿੱਚ ਫ਼ਸੇ 263 ਭਾਰਤੀਆਂ ਨੂੰ ਲੈਣ ਗਈ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਭਾਰਤ ਪੁੱਜ ਗਈ ਹੈ। ਇਸ ਉਡਾਣ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਨ।
263 ਭਾਰਤੀਆਂ ਨੂੰ ਲੈ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਪੁੱਜੀ ਭਾਰਤ - coronavirus
ਇਟਲੀ ਵਿੱਚ ਫ਼ਸੇ 263 ਭਾਰਤੀਆਂ ਨੂੰ ਲੈਣ ਗਈ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਭਾਰਤ ਪੁੱਜ ਗਈ ਹੈ।
ਦੱਸਣਯੋਗ ਹੈ ਕਿ ਪੂਰੀ ਦੁਨੀਆ ’ਚ ਹੁਣ ਤੱਕ ਕੋਰੋਨਾ ਵਾਇਰਸ 13 ਹਜ਼ਾਰ ਤੋਂ ਵੱਧ ਜਾਨਾਂ ਲੈ ਚੁੱਕਾ ਹੈ ਤੇ 3 ਲੱਖ ਤੋਂ ਵੀ ਵੱਧ ਵਿਅਕਤੀ ਇਸ ਦੀ ਲਪੇਟ ’ਚ ਆ ਕੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਹਨ। ਇਟਲੀ ’ਚ ਬੀਤੇ ਕੱਲ੍ਹ ਸਨਿੱਚਰਵਾਰ ਨੂੰ ਇੱਕ ਦਿਨ ਵਿੱਚ ਰਿਕਾਰਡ 793 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦਾ ਕਹਿਰ ਚੀਨ ਤੋਂ ਸ਼ੁਰੂ ਹੋਇਆ ਸੀ ਪਰ ਚੀਨ ਨੇ ਇਸ ਵਾਇਰਸ ਉੱਤੇ ਕਾਬੂ ਪਾ ਲਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਉੱਥੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਇੱਕ ਵੀ ਨਵਾਂ ਮਰੀਜ਼ ਸਾਹਮਣੇ ਨਹੀਂ ਆਇਆ।
ਦੁਨੀਆ ਭਰ ਦੀਆਂ ਸਰਕਾਰਾਂ ਇਸ ਨਾਲ ਨਜਿੱਠਣ ਲਈ ਵੱਖ-ਵੱਖ ਤਰੀਕੇ ਅਪਣਾ ਰਹੀਆਂ ਹਨ ਅਤੇ ਕੌਮਾਂਤਰੀ ਸਰਹੱਦਾਂ ਬੰਦ ਕੀਤੀਆਂ ਜਾ ਰਹੀਆਂ ਹਨ। ਭਾਰਤ ਵਿੱਚ ਇਸ ਖ਼ਤਰੇ ਨਾਲ ਨਜਿੱਠਣ ਲਈ 'ਜਨਤਾ ਕਰਫਿਊ' ਲਾਗੂ ਕਰਕੇ ਇੱਕ ਦਿਨ ਦਾ ਲਾਕਡਾਊਨ ਕੀਤਾ ਗਿਆ ਹੈ।