ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਹੋਰ ਘਾਤਕ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਅੱਜ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 269 ਦਰਜ ਕੀਤਾ ਗਿਆ। ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ।
ਘਾਤਕ ਹੋਇਆ ਦਿੱਲੀ ਦਾ ਪ੍ਰਦੂਸ਼ਣ, ਰਾਸ਼ਟਰਪਤੀ ਨੇ ਪ੍ਰਗਟਾਈ ਚਿੰਤਾ - ਦਿੱਲੀ ਵਿੱਚ ਪ੍ਰਦੂਸ਼ਣ
ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਹੋ ਰਹੀ ਹੈ। ਦਿੱਲੀ ਵਿੱਚ ਅੱਜ ਹਵਾ ਦੀ ਗੁਣਵੱਤਾ ਕਾਫ਼ੀ ਖਰਾਬ ਦਰਜ ਕੀਤੀ ਗਈ ਹੈ।
ਫ਼ੋਟੋ
ਦਿੱਲੀ ਵਿੱਚ ਪੀਐਮ 2.5 ਅਤੇ ਪੀਐਮ-10 ਦੇ ਪੱਧਰ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਦਿੱਲੀ ਦੇ ਲੋਧੀ ਰੋਡ 'ਤੇ ਪੀਐਮ 2.5 ਦਾ ਪੱਧਰ 210 ਰਿਹਾ। ਉੱਥੇ ਹੀ ਦਿੱਲੀ ਦੇ ਨਾਲ ਲੱਗਦੇ ਨੋਇਡਾ ਦੀ ਗੱਲ ਕਰੀਏ ਤਾਂ ਇੱਥੇ ਹਵਾ ਦਾ ਪੱਧਰ 333 ਦਰਜ ਕੀਤਾ ਗਿਆ ਹੈ।
ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ। ਜਿਸ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ 'ਤੇ ਭਵਿੱਖ ਦੀ ਚਿੰਤਾ ਹੁੰਦੀ ਹੈ।