ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਦਾ ਪ੍ਰਦੂਸ਼ਣ ਘੱਟਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਪਿਛਲੇ ਲਗਾਤਾਰ ਤਿੰਨ-ਚਾਰ ਦਿਨਾਂ ਤੋਂ ਦਿੱਲੀ-ਐਨਸੀਆਰ ਦੇ ਪ੍ਰਦੂਸ਼ਣ ਦਾ ਪੱਧਰ ਇਕੋ ਜਿਹਾ ਬਣਿਆ ਹੋਇਆ ਹੈ। ਹਾਲਾਂਕਿ ਪਿਛਲੇ ਹਫ਼ਤੇ ਮੀਂਹ ਪਿਆ ਸੀ, ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਘਟਦਾ ਨਜ਼ਰ ਆ ਰਿਹਾ ਸੀ। ਪਰ ਹੁਣ ਫਿਰ ਤੋਂ ਪ੍ਰਦੂਸ਼ਣ ਦਾ ਪੱਧਰ ਫਿਰ ਲਗਾਤਾਰ ਵਧ ਰਿਹਾ ਹੈ।
ਦਿੱਲੀ ਦੀ ਹਵਾ ਅਜੇ ਵੀ 'ਖਤਰਨਾਕ', AQI 500 ਦੇ ਪਾਰ, ਸਕੂਲ ਬੰਦ - ਦਿੱਲੀ ਵਿੱਚ ਪ੍ਰਦੂਸ਼ਨ ਕਾਰਨ ਸਕੂਲ ਬੰਦ
ਦਿੱਲੀ ਦੇ ਲੋਧੀ ਰੋਡ ਖੇਤਰ ਵਿੱਚ ਏਅਰ ਕੁਆਲਟੀ ਇੰਡੈਕਸ (AQI) 14 ਨਵੰਬਰ ਨੂੰ ਵੀ 500 ਦੇ ਪਾਰ ਦਰਜ ਕੀਤਾ ਗਿਆ ਹੈ। ITO ਦੇ ਵਿੱਚ ਏਅਰ ਕੁਆਲਟੀ ਇੰਡੈਕਸ (AQI) 474 ਦਰਜ ਕੀਤਾ ਗਿਆ ਹੈ।
ਦਿੱਲੀ ਦੀ ਹਵਾ
ਦਿੱਲੀ ਦੇ ਲੋਧੀ ਰੋਡ ਖੇਤਰ ਵਿੱਚ ਏਅਰ ਕੁਆਲਟੀ ਇੰਡੈਕਸ (AQI) 14 ਨਵੰਬਰ ਨੂੰ ਵੀ 500 ਦੇ ਪਾਰ ਦਰਜ ਕੀਤਾ ਗਿਆ ਹੈ। ITO ਦੇ ਵਿੱਚ ਏਅਰ ਕੁਆਲਟੀ ਇੰਡੈਕਸ (AQI) 474 ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਦਿੱਲੀ-ਐਨਸੀਆਰ ਦੇ ਵਿੱਚ ਵੱਧ ਰਹੇ ਪ੍ਰਦੂਸ਼ਣ ਕਾਰਨ 14 ਤੋਂ 15 ਨਵੰਬਰ ਨੂੰ ਸਕੂਲਾਂ ਦੇ ਵਿੱਚ ਛੁੱਟੀ ਐਲਾਨ ਦਿੱਤੀ ਗਈ ਹੈ। ਵਾਤਾਵਰਣ ਪ੍ਰਦੂਸ਼ਣ (ਰੋਕਥਾਮ ਅਤੇ ਨਿਯੰਤਰਣ) ਅਥਾਰਟੀ ਨੇ ਦਿੱਲੀ ਤੇ ਇਸ ਦੇ ਨਿਰਧਾਰਤ ਇਲਾਕਿਆਂ ਵਿੱਚ ਗਰਮ-ਮਿਸ਼ਰਣ ਪਲਾਂਟਾਂ ਅਤੇ ਪੱਥਰ-ਕਰੱਸ਼ਰਾਂ 'ਤੇ ਰੋਕ ਲਾਉਣ ਦੀ ਮੀਤੀ 15 ਨਵੰਬਰ ਤੱਕ ਵਧਾ ਦਿੱਤੀ ਹੈ।