ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਰੀ ਐਸ਼ਵਰਿਆ ਰਾਏ ਨੂੰ ਸ਼ੁੱਕਰਵਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦੇ ਲੱਛਣਾਂ ਦੇ ਚੱਲਦਿਆਂ ਐਸ਼ਵਰਿਆ ਰਾਏ ਨੂੰ ਆਪਣੀ ਧੀ ਅਰਾਧਿਆ ਦੇ ਨਾਲ ਘਰ ਵਿੱਚ ਹੀ ਕੁਆਰੰਟਾਈਨ ਕੀਤਾ ਗਿਆ ਸੀ।
ਕੋਰੋਨਾ ਵਾਇਰਸ ਦੇ ਲੱਛਣਾਂ ਦੇ ਚੱਲਦਿਆਂ ਐਸ਼ਵਰਿਆ ਰਾਏ ਨਾਨਾਵਤੀ ਹਸਪਤਾਲ 'ਚ ਦਾਖ਼ਲ
ਬਾਲੀਵੁੱਡ ਅਭਿਨੇਤਰੀ ਐਸ਼ਵਰਿਆ ਰਾਏ ਨੂੰ ਸ਼ੁੱਕਰਵਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਐਸ਼ਵਰਿਆ ਰਾਏ ਦੇ ਸਹੁਰੇ ਅਮਿਤਾਭ ਬੱਚਨ ਅਤੇ ਪਤੀ ਅਭਿਸ਼ੇਕ ਬੱਚਨ ਪਹਿਲਾਂ ਹੀ ਕੋਰੋਨਾ ਪੀੜਤ ਹੋਣ ਕਾਰਨ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਹਨ।
ਜ਼ਿਕਰਯੋਗ ਹੈ ਅਜਿਹੀ ਸਥਿਤੀ 'ਚ ਅਮਿਤਾਭ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੇ ਰਹਿੰਦੇ ਹਨ ਅਤੇ ਇੱਕ ਤੋਂ ਬਾਅਦ ਇਕ ਪੋਸਟ ਸ਼ੇਅਰ ਕਰ ਰਹੇ ਹਨ। ਕੱਲ੍ਹ ਦੇਰ ਰਾਤ ਬਿਗ ਬੀ ਨੇ ਟਵਿੱਟਰ 'ਤੇ ਇੱਕ ਪੋਸਟ ਸਾਂਝਾ ਕੀਤਾ ਅਤੇ ਲਿਖਿਆ, 'ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਾਡੀ ਸਿਹਤ ਨੂੰ ਬਿਹਤਰ ਬਣਾਉਣ ਲਈ ਤੁਹਾਡੇ ਆਸ਼ੀਰਵਾਦ, ਪਿਆਰ ਅਤੇ ਪ੍ਰਾਰਥਨਾਵਾਂ ਪ੍ਰਾਪਤ ਹੋ ਰਹੀਆਂ ਹਨ। ਹਸਪਤਾਲ ਦੇ ਕੁਝ ਨਿਯਮ ਹਨ, ਮੈਂ ਜ਼ਿਆਦਾ ਨਹੀਂ ਕਹਿ ਸਕਦਾ, ਪਿਆਰ। 'ਇਸ ਤੋਂ ਇਲਾਵਾ, ਬਿਗ ਬੀ ਨੇ ਪ੍ਰਮਾਤਮਾ ਦੀ ਇੱਕ ਫੋਟੋ ਸ਼ੇਅਰ ਕੀਤੀ ਹੈ।