ਮੁੰਬਈ: ਐਨਸੀਪੀ ਪ੍ਰਧਾਨ ਸ਼ਰਦ ਪਵਾਰ ਵੱਲੋਂ ਬੁਲਾਈ ਗਈ ਵਿਧਾਇਕਾਂ ਦੀ ਬੈਠਕਾਂ 'ਚ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦਿਲੀਪ ਪਾਟਿਲ ਨੂੰ ਅਜੀਤ ਪਵਾਰ ਦੀ ਜਗ੍ਹਾ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ।
ਅਜੀਤ ਪਵਾਰ ਨੂੰ NCP ਦੇ ਵਿਧਾਇਕ ਦਲ ਦੇ ਅਹੁਦੇ ਤੋਂ ਕੀਤਾ ਬਰਖ਼ਾਸਤ - ਮਹਾਰਾਸ਼ਟਰ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ
NCP ਵੱਲੋਂ ਬੁਲਾਈ ਗਈ ਵਿਧਾਇਕਾਂ ਦੀ ਬੈਠਕਾਂ 'ਚ ਅਜੀਤ ਪਵਾਰ ਨੂੰ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦਿਲੀਪ ਪਾਟਿਲ ਨੂੰ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ।
ਫ਼ੋਟੋ।
ਮਹਾਂਰਾਸ਼ਟਰ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਇੱਕ ਹਿੱਸੇ ਦੇ ਸਮਰਥਨ ਨਾਲ, ਭਾਰਤੀ ਜਨਤਾ ਪਾਰਟੀ ਨੇ ਸਰਕਾਰ ਬਣਾਈ ਹੈ। ਇਸ 'ਤੇ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਉਨ੍ਹਾਂ ਦੀ ਜਾਣਕਾਰੀ ਤੋਂ ਬਿਨ੍ਹਾਂ ਕੀਤਾ ਗਿਆ ਹੈ।
ਸ਼ਨੀਵਾਰ ਨੂੰ ਇੱਕ ਵੱਡੇ ਰਾਜਨੀਤਿਕ ਸਮਾਗਮ ਦੇ ਵਿਚਕਾਰ, ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿੱਚ ਐਨਸੀਪੀ ਦੇ ਅਜੀਤ ਪਵਾਰ ਦੇ ਸਮਰਥਨ ਵਿੱਚ ਇੱਕ ਸਰਕਾਰ ਬਣਾਈ ਹੈ। ਭਾਜਪਾ ਨੇ ਅਜੀਤ ਪਵਾਰ ਨੂੰ ਰਾਜ ਦਾ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਹੈ।