ਪੰਜਾਬ

punjab

ਅਕਾਲੀ ਦਲ ਦੇ ਵਫ਼ਦ ਨੇ ਰਾਸ਼ਟਰਪਤੀ ਨੂੰ ਖੇਤੀ ਆਰਡੀਨੈਂਸ 'ਤੇ ਰੋਕ ਲਗਾਉਣ ਲਈ ਸੌਂਪਿਆ ਮੰਗ ਪੱਤਰ

By

Published : Sep 21, 2020, 4:44 PM IST

Updated : Sep 21, 2020, 7:33 PM IST

ਖੇਤੀ ਆਰਡੀਨੈਂਸ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਪੁੱਜਿਆ। ਇਸ ਦੌਰਾਨ ਉਹ ਇਸ ਬਿੱਲ ਉੱਤੇ ਰੋਕ ਲਗਾਉਣ ਲਈ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਖੇਤੀ ਆਰਡੀਨੈਂਸ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਨਵੀਂ ਦਿੱਲੀ ਪੁੱਜਿਆ।

ਵੇਖੋ ਵੀਡੀਓ

ਅਕਾਲੀ ਦਲ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲ ਉੱਤੇ ਰੋਕ ਲਗਾਉਣ ਲਈ ਮੰਗ ਪੱਤਰ ਸੌਂਪਿਆ। ਉਨ੍ਹਾਂ ਅਪੀਲ ਕੀਤੀ ਕਿ ਜੋ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ।

ਮੰਗ ਪੱਤਰ

ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਪਹਿਲਾਂ ਤੋਂ ਹੀ ਮੁਸ਼ਕਿਲਾਂ ਵਿੱਚ ਘਿਰੇ ਕਿਸਾਨਾਂ, ਖੇਤ ਮਜ਼ਦੂਰਾਂ, ਮੰਡੀ ਮਜ਼ਦੂਰਾਂ ਤੇ ਦਲਿਤਾਂ ਨਾਲ ਇਸ ਲੋੜ ਦੇ ਸਮੇਂ ਵਿੱਚ ਖੜ੍ਹੇ ਹੋਵੇ।

ਮੰਗ ਪੱਤਰ

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਕਿ ਉਹ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਵਿੱਚ ਵਾਪਸ ਭੇਜਣ ਤਾਂ ਜੋ ਸਰਕਾਰ ਵੱਲੋਂ ਕਾਹਲੀ ਨਾਲ ਲਏ ਗਏ ਫੈਸਲੇ ਦੇਸ਼ ਦੇ ਕਿਸਾਨਾਂ ਦੇ ਮਨ 'ਤੇ ਸਥਾਈ ਧੱਬੇ ਨਾ ਲਗਾਉਣ।

Last Updated : Sep 21, 2020, 7:33 PM IST

ABOUT THE AUTHOR

...view details