ਪੰਜਾਬ

punjab

By

Published : Apr 16, 2019, 11:39 AM IST

ETV Bharat / bharat

ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਸਬੰਧੀ ਅੱਜ ਚੋਣ ਕਮਿਸ਼ਨ ਨੂੰ ਮਿਲੇਗਾ ਸਰਬ-ਪਾਰਟੀ ਵਫ਼ਦ

ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਸਰਬ-ਪਾਰਟੀ ਵਫ਼ਦ ਅੱਜ ਦਿੱਲੀ 'ਚ ਮੁੱਖ ਚੋਣ ਕਮਿਸ਼ਨ ਨਾਲ ਕਰੇਗਾ ਮੁਲਾਕਾਤ। ਐੱਚਐੱਸ ਫੂਲਕਾ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਮੰਗਿਆ ਗਿਆ ਸੀ ਮੁਲਾਕਾਤ ਦਾ ਸਮਾ।

ਫ਼ਾਈਲ ਫ਼ੋਟੋ।

ਚੰਡੀਗੜ੍ਹ: ਹਾਲ ਹੀ 'ਚ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਐੱਸਆਈਟੀ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੂੰ ਲੈ ਕੇ ਅੱਜ ਸਰਬ-ਪਾਰਟੀ ਵਫ਼ਦ ਚੋਣ ਕਮਿਸ਼ਨ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ 'ਚ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਧੜੇ ਦੇ ਵਿਧਾਇਕ ਨਾਜ਼ਰ ਸਿੰਘ ਤੇ ਐੱਚਐੱਸ ਫੂਲਕਾ ਮੌਜੂਦ ਹੋਣਗੇ।

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੂੰ ਲੈ ਕੇ ਸਮੁੱਚੇ ਪੰਜਾਬ ਤੇ ਦੁਨੀਆ ਭਰ ਦੇ ਪੰਜਾਬੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸ ਤਬਾਦਲੇ ਨੂੰ ਰੋਕਣ ਦੀ ਬੇਨਤੀ ਲੈ ਕੇ ਇਹ ਸਰਬ–ਪਾਰਟੀ ਵਫ਼ਦ ਅੱਜ ਦਿੱਲੀ 'ਚ ਮੁੱਖ ਚੋਣ ਕਮਿਸ਼ਨਰ ਨੂੰ ਮਿਲਣ ਜਾਵੇਗਾ।

ਦੱਸ ਦਈਏ ਕਿ ਐੱਚਐੱਸ ਫੂਲਕਾ ਨੇ ਆਪਣੇ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖੀ ਸੀ ਅਤੇ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਸਬੰਧੀ ਗੱਲਬਾਤ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਮੁਲਾਕਾਤ ਲਈ 16 ਅਪ੍ਰੈਲ ਦੀ ਤਾਰੀਕ ਤੈਅ ਹੋਈ ਸੀ।

ABOUT THE AUTHOR

...view details