ਅਲਵਰ : ਗੈਂਗਰੇਪ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਗੱਲ ਕਹੀ।
ਅਲਵਰ ਗੈਂਗਰੇਪ ਮਾਮਲਾ : ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਕਿਹਾ ਗੰਭੀਰਤਾ ਨਾਲ ਲਿਆ ਜਾ ਰਿਹਾ ਮਾਮਲਾ
ਰਾਜਸਥਾਨ ਵਿਖੇ ਅਲਵਰ ਗੈਂਗਰੇਪ ਮਾਮਲੇ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਾਰਵਾਈ ਕੀਤੇ ਜਾਣ ਦੇ ਭਰੋਸਾ ਦਿੱਤਾ ਹੈ।
ਪੱਤਰਕਾਰਾਂ ਨਾਲ ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਦੱਸਿਆ ਕਿ ਇਹ ਇੱਕ ਗੰਭੀਰ ਮੁੱਦਾ ਹੈ। ਮੈਂ ਇਸ ਨੂੰ ਗੰਭੀਰਤਾ ਨਾਲ ਲੈ ਰਿਹਾ ਹਾਂ, ਸੂਬੇ ਦੇ ਡੀ.ਜੀ.ਪੀ ਖ਼ੁਦ ਇਸ ਮਾਮਲੇ ਜਾਂਚ ਦੀ ਕਮਾਨ ਸੰਭਾਲ ਰਹੇ ਹਨ। ਜਲਦ ਤੋਂ ਜਲਦ ਦੋਸ਼ਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੀ ਹੈ ਮਾਮਲਾ :ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਇੱਕ ਦਲਿਤ ਔਰਤ ਨਾਲ 5 ਵਿਅਕਤੀਆਂ ਨੇ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਆਰੋਪੀਆਂ ਨੇ ਨਾ ਸਿਰਫ ਔਰਤ ਨਾਲ ਗੈਂਗਰੇਪ ਕੀਤਾ ਬਲਕਿ ਉਨ੍ਹਾਂ ਨੇ ਵੀਡੀਓ ਵੀ ਬਣਾਇਆ। ਇਸ ਵੀਡੀਓ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤੀ।