ਜੰਮੂ: ਹਿਜ਼ਬੁਲ ਕਮਾਂਡਰ ਬੁਰਹਾਨ ਵਾਨੀ ਦੀ ਬਰਸੀ ਮੌਕੇ ਸੋਮਵਾਰ ਨੂੰ ਅਮਰਨਾਥ ਯਾਤਰਾ 'ਤੇ ਜਾ ਰਹੇ ਜੱਥੇ 'ਤੇ ਰੋਕ ਲਾਈ ਗਈ। ਇਹ ਰੋਕ 8 ਜੁਲਾਈ 2016 'ਚ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਕਮਾਂਡਰ ਬੁਰਹਾਨ ਦੀ ਬਰਸੀ ਮੌਕੇ ਲਗਾਈ ਗਈ।
ਸ਼ਰਧਾਲੂ ਬਾਬਾ ਬਰਫ਼ਾਨੀ ਅਤੇ ਪਵਿੱਤਰ ਗੁਫ਼ਾ ਦੇ ਦਰਸ਼ਨ ਕਰਨ ਅਮਰਨਾਥ ਜਾਂਦੇ ਹਨ। ਜਾਣਕਾਰੀ ਅਨੁਸਾਰ ਹੁਣ ਤਕ 95,923 ਸ਼ਰਧਾਲੂ ਬਾਬਾ ਬਰਫ਼ਾਨੀ ਦੇ ਦਰਸ਼ਨ ਕਰ ਚੁੱਕੇ ਹਨ, ਪਰ ਸੋਮਵਾਰ ਨੂੰ ਜੰਮੂ ਦੇ ਭਗਵਤੀ ਨਗਰ ਤੋਂ ਕੋਈ ਵੀ ਜੱਥਾ ਅਮਰਨਾਥ ਲਈ ਰਵਾਨਾ ਨਹੀਂ ਹੋਇਆ। 45 ਦਿਨਾਂ ਤੱਕ ਚੱਲਣ ਵਾਲੀ ਇਹ ਯਾਤਰਾ 15 ਅਗਸਤ ਨੂੰ ਖ਼ਤਮ ਹੋਵੇਗੀ।