ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 55 ਸਾਲਾਂ ਦੇ ਹੋ ਗਏ ਹਨ। ਸ਼ਾਹ ਦਾ ਜਨਮ 22 ਅਕਤੂਬਰ 1964 ਨੂੰ ਮੁੰਬਈ ਦੇ ਇੱਕ ਗੁਜਰਾਤੀ ਪਰਿਵਾਰ ਵਿੱਚ ਹੋਇਆ ਸੀ। ਅਮਿਤ ਸ਼ਾਹ ਨੂੰ ਮੌਜੂਦਾ ਰਾਜਨੀਤੀ ਦਾ ਚਾਣਕਿਆ ਮੰਨਿਆ ਜਾਂਦਾ ਹੈ। ਜਦੋਂ ਤੋਂ ਅਮਿਤ ਸ਼ਾਹ ਨੇ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਪਾਰਟੀ ਨੇ ਬਹੁਤ ਸਾਰੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦੀ ਸਿਹਤਮੰਦ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਹੈ। ਅਮਿਤ ਸ਼ਾਹ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਕਿਹਾ, "ਕੁਸ਼ਲ ਪ੍ਰਬੰਧਕ ਅਤੇ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਸ਼ਾਹ ਜੀ ਨੂੰ ਜਨਮਦਿਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ।" ਪੀਐਮ ਮੋਦੀ ਨੇ ਅੱਗੇ ਕਿਹਾ, "ਸਰਕਾਰ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣ ਤੋਂ ਇਲਾਵਾ, ਉਹ ਭਾਰਤ ਦੇ ਸਸ਼ਕਤ ਅਤੇ ਸੁਰੱਖਿਆ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਪ੍ਰਮਾਤਮਾ ਉਨ੍ਹਾਂ 'ਤੇ ਮਿਹਰ ਕਰੇ ਅਤੇ ਉਨ੍ਹਾਂ ਨੂੰ ਸਦਾ ਤੰਦਰੁਸਤ ਰੱਖੇ।"
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਤ ਕਰ ਸ਼ਾਹ ਨੂੰ ਜਨਮਦਿਨ ਦੀਆਂ ਵਧਾਈਆਂ ਦਿਤੀਆਂ ਹਨ। ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ, "ਜੁਝਾਰੂ, ਮਿਹਨਤੀ ਅਤੇ ਹੁਨਰਮੰਦ ਰਣਨੀਤੀਕਾਰ ਅਤੇ ਮੰਤਰੀ ਮੰਡਲ ਵਿੱਚ ਨਾਲ ਕੰਮ ਕਰਨ ਵਾਲੇ ਅਮਿਤ ਸ਼ਾਹ ਨੂੰ ਜਨਮਦਿਨ ਦੀਆਂ ਮੁਬਾਰਕਾਂ।" ਰਾਜਨਾਥ ਸਿੰਘ ਨੇ ਅੱਗੇ ਕਿਹਾ, "ਦੇਸ਼ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ, ਉਹ ਅੰਦਰੂਨੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਮੈਂ ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।"
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਮਨਦਿਨ 'ਤੇ ਵਧਾਈ ਦਿੱਤੀ ਹੈ। ਕੈਪਟਨ ਨੇ ਕਿਹਾ, "ਕੇਂਦਰੀ ਗ੍ਰਹਿ ਮੰਤਰੀ ਅਮੀਤ ਸ਼ਾਹ ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਤੁਹਾਡੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਕਾਮਨਾ ਕਰਦਾ ਹਾਂ।"
ਅਮੀਤ ਸ਼ਾਹ ਦੇ ਜਨਮਦਿਨ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਟਵੀਟ ਕਰ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਅਕਾਲੀ ਦਲ ਨੇ ਟਵੀਟ ਕਰਦੇ ਹੋਅ ਲਿਖਿਆ, "ਅਮੀਤ ਸ਼ਾਹ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਅਗਵਾਈ ਹੇਠ ਨਵੇਂ ਭਾਰਤ ਦੀ ਪੱਕੀ ਨੀਂਵ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਲੰਮੀ ਉਮਰ ਦੀ ਅਰਦਾਸ ਕਰਦਾ ਹੈ। ਜਨਮਦਿਨ ਮੁਬਾਰਕ ਅਮੀਤ ਸ਼ਾਹ"