ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਹ ਵਾਇਰਸ ਹਰ ਵਰਗ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਹਾਂਮਾਰੀ ਤੋਂ ਬੱਚ ਨਹੀਂ ਸਕੇ ਹਨ। ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਸ਼ਾਹ ਨੂੰ ਇਲਾਜ਼ ਲਈ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਸ਼ਾਹ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।
ਅਮਿਤ ਸ਼ਾਹ ਨੂੰ ਹੋਇਆ ਕੋਰੋਨਾ ਵਾਇਰਸ, ਮੇਦਾਂਤਾ ਹਸਪਤਾਲ 'ਚ ਦਾਖ਼ਲ - corona virus
ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਸ਼ਾਹ ਨੂੰ ਇਲਾਜ਼ ਲਈ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਅਮਿਤ ਸ਼ਾਹ ਨੂੰ ਹੋਇਆ ਕੋਰੋਨਾ ਵਾਇਰਸ, ਮੇਦਾਂਤਾ ਹਸਪਤਾਲ 'ਚ ਦਾਖ਼ਲ
ਅਮਿਤ ਸ਼ਾਹ ਨੇ ਟਵੀਟ ਕਰਦੇ ਹੋਏ ਲਿਖਿਆ,"ਕੋਰੋਨਾ ਦੇ ਮੁਢਲੇ ਲੱਛਣ ਦਿਖਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਤੇ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਮੇਰੀ ਸਹਿਤ ਠੀਕ ਹੈ ਪਰ ਡਾਕਟਰ ਦੀ ਸਲਾਹ 'ਤੇ ਹਸਪਤਾਲ 'ਚ ਭਰਤੀ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ 'ਚੋਂ ਜੋ ਵੀ ਲੋਕ ਪਿਛਲੇ ਦਿਨੀਂ ਮੇਰੇ ਸਪੰਰਕ 'ਚ ਆਏ ਹਨ, ਕਿਰਪਾ ਉਹ ਖ਼ੁਦ ਨੂੰ ਇਕਾਂਤਵਾਸ ਕਰ ਆਪਣੀ ਜਾਂਚ ਕਰਵਾਉਣ।"