ਲਖਨਊ : ਉੱਤਰ ਪ੍ਰਦੇਸ਼ ਦੇ ਲਖਨਊ ਸਥਿਤ ਇੰਦਰਾ ਗਾਂਧੀ ਫਾਉਂਡੇਸ਼ਨ ਦੇ ਦੂਜੇ ਦਿਨ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 65 ਹਜ਼ਾਰ ਕਰੋੜ ਦੀ 292 ਨਵੀਂ ਪਰਿਯੋਜਨਾਵਾਂ ਦੀ ਸ਼ੁਰੂਆਤ ਕੀਤੀ।
ਉੱਤਰ ਪ੍ਰਦੇਸ਼ ਤੋਂ ਹੋ ਕੇ ਲੰਘਦੈ 5 ਟ੍ਰੀਲੀਅਨ ਦੀ ਇਕਾਨਮੀ ਦਾ ਰਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰ ਪ੍ਰਦੇਸ਼ ਸਰਕਾਰ ਦੇ ਦੂਜੇ ਦਿਨ ਨਿਵੇਸ਼ਕ ਸੰਮੇਲਨ ਦਾ ਉਦਘਾਟਨ ਕਰਨ ਪੁੱਜੇ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਮੁੜ ਮਜ਼ਬੂਤ ਬਣਾਉਣ ਅਤੇ 5 ਟ੍ਰੀਲੀਅਨ ਦੀ ਇਕਾਨਮੀ ਦਾ ਟੀਚਾ ਪੂਰਾ ਕਰਨ ਦਾ ਰਾਹ ਉੱਤਰ ਪ੍ਰਦੇਸ਼ ਤੋਂ ਹੋ ਕੇ ਲੰਘਦਾ ਹੈ।
ਗ੍ਰਹਿ ਮੰਤਰੀ ਨੇ ਇੰਦਰਾ ਗਾਂਧੀ ਫਾਉਂਡੇਸ਼ਨ ਦੇ ਨਿਵੇਸ਼ਕ ਸੰਮੇਲਨ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਸਮਾਰੋਹ ਵਿੱਚ ਪਹਿਲੇ ਦਿਨ ਦੇਸ਼ ਦੇ ਕਈ ਵੱਡੇ ਉਦਯੋਗਪਤੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿਤਯਾਨਾਥ ਨੇ ਨਿਵੇਸ਼ਕ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਦੌਰਾਨ ਸਮਾਗਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਨਿਵੇਸ਼ਕ ਸੰਮੇਲਨ ਗੁਜਰਾਤ ਤੋਂ ਸ਼ੁਰੂ ਹੋਇਆ ਸੀ ਪਰ ਉੱਤਰ ਪ੍ਰਦੇਸ਼ ਨੇ ਇਸ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਇੱਕ ਮੁਹਾਵਰਾ ਹੈ, " ਦੇਸ਼ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਰਸਤਾ ਉੱਤਰ ਪ੍ਰਦੇਸ਼ ਚੋਂ ਹੋ ਕੇ ਲੰਘਦਾ ਹੈ, ਪਰ ਮੈਂ ਇਹ ਕਹਿਣਾ ਚਾਹਾਂਗਾ ਕਿ ਜੇਕਰ ਭਾਰਤ ਦੇਸ਼ ਆਪਣੇ 5 ਟ੍ਰਿਲੀਅਨ ਡਾਲਰ ਦੀ ਆਰਥਿਕਤਾ ਦੇ ਟੀਚੇ ਨੂੰ ਪੂਰਾ ਕਰਦਾ ਹੈ ਤਾਂ ਇਸ ਦਾ ਰਾਹ ਵੀ ਉੱਤਰ ਪ੍ਰਦੇਸ਼ ਤੋਂ ਹੋ ਕੇ ਲੰਘਦਾ ਹੈ। ਦੇਸ਼ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵਿੱਚ ਉੱਤਰ ਪ੍ਰਦੇਸ਼ ਸੂਬੇ ਦਾ ਵੱਡਾ ਯੋਗਦਾਨ ਹੋਵੇਗਾ।"