ਕੋਲਕਾਤਾ: ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਮੰਗਲਵਾਰ ਨੂੰ ਕੋਲਕਾਤਾ ਵਿੱਚ ਹੋਏ ਵਿਸ਼ਾਲ ਰੋਡ ਸ਼ੋਅ ਦੌਰਾਨ ਭਾਜਪਾ ਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿੱਚ ਹੋਈ ਭਿੜੰਤ ਤੋ ਬਾਅਦ ਬੀਜੇਪੀ ਨੇ ਚੋਣ ਕਮਿਸ਼ਨ ਤੋ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸੂਬੇ ਵਿੱਚ ਪ੍ਰਚਾਰ ਦੀ ਰੋਕਥਾਮ ਲਈ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਕੋਲਕਾਤਾ ਵਿਚ ਹਿੰਸਾ ਅਤੇ ਅੱਗ ਲਾਉਣ ਦੀ ਘਟਨਾ ਤੋਂ ਬਾਅਦ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਮੁਖ਼ਤਾਰ ਅੱਬਾਸ ਨਕਵੀ ਸਮੇਤ ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਨੂੰ ਪਹੁੰਚ ਕੀਤੀ ਅਤੇ ਸੂਬੇ 'ਚ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਤੁਰੰਤ ਦਖਲ ਦੀ ਮੰਗ ਕੀਤੀ।